ਸ਼ੱਕੀ ਹਾਲਾਤ ''ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
Sunday, Jun 29, 2025 - 03:23 AM (IST)

ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਹਦੀਆਬਾਦ ਦੇ ਹਾਕੂਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇੱਕ ਪਾਰਕ 'ਚ ਈ-ਰਿਕਸ਼ਾ ਚਲਾਉਣ ਵਾਲਾ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਲੋਕਾਂ ਨੇ ਵੇਖਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕਾਂ ਨੇ ਦੱਸਿਆ ਕਿ ਨੌਜਵਾਨ ਦੀ ਹਾਲਤ ਬੇਹੱਦ ਖਰਾਬ ਜਾਪ ਰਹੀ ਸੀ ਜਿਸ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਇਸ ਦੀ ਸੂਚਨਾ ਪੁਲਸ ਥਾਣਾ ਸਤਨਾਮਪੁਰਾ ਦੀ ਟੀਮ ਨੂੰ ਦਿੱਤੀ ਗਈ। ਇਸ ਤੋਂ ਬਾਅਦ ਮੌਕੇ 'ਤੇ ਪੁੱਜੀ ਸਰਕਾਰੀ ਐਂਬੂਲੈਂਸ ਨੇ ਨੌਜਵਾਨ ਨੂੰ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ, ਜਿੱਥੇ ਸਰਕਾਰੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਨੀਲੇ ਡਰੰਮ ’ਚੋਂ ਲਾਸ਼ ਮਿਲਣ ਦੇ ਮਾਮਲੇ ’ਚ ਹੋਏ ਵੱਡੇ ਖ਼ੁਲਾਸੇ! ਕਾਤਲਾਂ ਨੇ ਆਪ ਦੱਸੀ ਕਤਲ ਦੀ ਪੂਰੀ ਕਹਾਣੀ
ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਵਾਸੀ ਪਲਾਹੀ ਗੇਟ ਵਜੋਂ ਦੱਸੀ ਜਾ ਰਹੀ ਹੈ। ਮੌਕੇ 'ਤੇ ਮੌਜੂਦ ਰਹੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਹੱਥ ਵਿੱਚ ਇੱਕ ਸਰਿੰਜ ਸੀ ਜਿਸ ਨੂੰ ਵੇਖ ਕੇ ਇੰਝ ਜਾਪ ਰਿਹਾ ਸੀ ਕਿ ਉਸਨੇ ਦਵਾਈ ਦੀ ਓਵਰਡੋਜ਼ ਲੈ ਲਈ ਹੋਵੇ? ਖ਼ਬਰ ਲਿਖੇ ਜਾਣ ਤੱਕ ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8