ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Tuesday, Jun 30, 2026 - 02:28 PM (IST)

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

ਹਾਜੀਪੁਰ (ਜੋਸ਼ੀ)-ਮਾਨਸਰ ਸੜਕ ’ਤੇ ਪੈਂਦੇ ਪਿੰਡ ਖੁੰਡਾ ਦੀ ਨਹਿਰ ’ਚ ਨਹਾਉਂਦੇ ਸਮੇਂ ਇਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਜਾਣ ਦਾ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਵ ਜਰਿਆਲ ਪੁੱਤਰ ਸਰੂਪ ਸਿੰਘ, ਵਾਸੀ ਪਿੰਡ ਕੋਲੀਆਂ, ਥਾਣਾ ਮੁਕੇਰੀਆਂ ਵਜੋਂ ਹੋਈ ਹੈ। 

ਇਹ ਵੀ ਪੜ੍ਹੋ-ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ ’ਚ ਪੈ ਰਹੀ ਭਾਰੀ ਗਰਮੀ ਕਾਰਨ ਲਵ ਜਰਿਆਲ ਆਪਣੇ ਦੋਸਤਾਂ ਨਾਲ ਨਹਿਰ ’ਚ ਨਹਾਉਣ ਲਈ ਆਇਆ ਸੀ। ਪਰ ਨਹਾਉਂਦੇ ਸਮੇਂ, ਸ਼ਾਇਦ ਤੈਰਨਾ ਨਾ ਆਉਣ ਕਾਰਨ ਜਾਂ ਪਾਣੀ ਦੇ ਤੇਜ਼ ਵਹਾਅ ਕਾਰਨ, ਉਹ ਨਹਿਰ ’ਚ ਡੁੱਬ ਗਿਆ। ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਹਾਜੀਪੁਰ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਸਰੂਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੌਜਵਾਨ ਦੀ ਅਚਾਨਕ ਹੋਈ ਬੇਵਕਤੀ ਮੌਤ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ


author

Shivani Bassan

Content Editor

Related News