ਨੌਜਵਾਨਾਂ ਨੇ ਡਿਊਟੀ ਦੌਰਾਨ ਸਕੂਲ ਪ੍ਰਿੰਸੀਪਲ ਦੇ ਸਿਰ ’ਤੇ ਮਾਰਿਆ ਪਿਸਤੌਲ ਦਾ ਬੱਟ, ਜ਼ਖ਼ਮੀ
Thursday, Mar 04, 2021 - 01:33 PM (IST)
ਬਟਾਲਾ (ਬੇਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਰਹਿਣ ਵਾਲੇ ਨੌਜਵਾਨ ਨੇ 2 ਸਾਥੀਆਂ ਨਾਲ ਗਾਲੀ-ਗਲੋਚ ਕਰਦੇ ਹੋਏ ਸਕੂਲ ਪ੍ਰਿੰਸੀਪਲ ਦੇ ਸਿਰ ’ਤੇ ਪਿਸਤੌਲ ਦਾ ਬੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ ਉਹ ਆਪਣੇ ਦਫ਼ਤਰ ’ਚ ਲੈਕਚਰਾਰ ਜਤਿੰਦਰ ਸਿੰਘ ਅਤੇ ਸੇਵਾਦਾਰ ਮਹਿੰਦਰ ਪ੍ਰਤਾਪ ਨਾਲ ਬੈਠਾ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ
ਇਸੇ ਦੌਰਾਨ ਇਕ ਨੌਜਵਾਨ ਆਪਣੇ 2 ਸਾਥੀਆਂ ਨੂੰ ਨਾਲ ਲੈ ਕੇ ਸਕੂਲ ’ਚ ਗਾਲੀ-ਗਲੋਚ ਕਰਦਾ ਹੋਇਆ ਸਿੱਧਾ ਮੇਰੇ ਦਫ਼ਤਰ ਅੰਦਰ ਆ ਗਿਆ। ਉਸ ਨੇ ਮੇਰੇ ’ਤੇ ਪਿਸਤੌਲ ਨਾਲ ਹਮਲਾ ਕਰਦਿਆਂ ਸਿਰ ’ਤੇ ਬੱਟ ਮਾਰ ਦਿੱਤਾ ਅਤੇ ਨਾਲ ਹੀ ਨੌਜਵਾਨ ਦੇ ਸਾਥੀਆਂ ਨੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਮੈਂ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਨੌਜਵਾਨ ਦਾ ਪਿਤਾ ਵੀ ਅੰਦਰ ਆ ਗਿਆ ਅਤੇ ਉਹ ਉਸਨੂੰ ਦਫ਼ਤਰ ਤੋਂ ਬਾਹਰ ਲੈ ਗਿਆ। ਉਥੇ ਵੀ ਉਸ ਨੇ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦਾ ਸਬੂਤ ਸਕੂਲ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਹਨ।
ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ
ਉਪਰੰਤ ਮੈਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਪ੍ਰਿੰਸੀਪਲ ਸ਼ਰਮਾ ਨੇ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਮੈਂ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੂੰ ਜਾਣੂ ਕਰਵਾਇਆ ਸੀ। ਉਨ੍ਹਾਂ ਨੇ ਐੱਸ. ਐੱਸ. ਪੀ. ਬਟਾਲਾ ਤੋਂ ਜ਼ੋਰਦਾਰ ਸ਼ਬਦਾਂ ’ਚ ਇਨਸਾਫ ਦੀ ਮੰਗ ਕੀਤੀ ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮਚਿਆ ਸੀ ਜ਼ਹਿਰੀਲੀ ਸ਼ਰਾਬ ਦਾ ਤਾਂਡਵ, ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਕੀਤੀ ਇਹ ਮੰਗ
ਓਧਰ ਦੂਜੇ ਪਾਸੇ ਡੀ. ਐੱਸ. ਪੀ. ਸਿਟੀ ਪਰਵਿੰਦਰ ਕੌਰ ਨੇ ਦੱਸਿਆ ਕਿ ਸਬੰਧਤ ਨੌਜਵਾਨ ਅਤੇ ਉਸਦੇ 2 ਸਾਥੀਆਂ ਖ਼ਿਲਾਫ਼ ਡਿਊਟੀ ਦੌਰਾਨ ਪ੍ਰਿੰਸੀਪਲ ’ਤੇ ਹਮਲਾ ਕਰਨ ਅਤੇ ਸਕੂਲ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਥਾਣਾ ਸੇਖਵਾਂ ’ਚ ਬਣਦੀਆਂ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ...ਤੇ ਆਖਿਰਕਾਰ ਕਿਸ ਦੇ ਸਿਰ ਸੱਜੇਗਾ ਨਗਰ ਕੌਂਸਲ ਮਜੀਠਾ ਦੀ ਪ੍ਰਧਾਨਗੀ ਦਾ ‘‘ਤਾਜ’’? ਬਣੀ ਬੁਝਾਰਤ