ਵਿਆਹ ਦਾ ਝਾਂਸਾ ਦੇ ਨੌਜਵਾਨ ਨਾਬਾਲਗਾ ਨੂੰ ਲੈ ਕੇ ਫਰਾਰ
Tuesday, Jun 25, 2019 - 05:57 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)— ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਭਜਾ ਕੇ ਲਿਜਾਣ 'ਤੇ ਇਕ ਵਿਅਕਤੀ ਵਿਰੁੱਧ ਥਾਣਾ ਛਾਜਲੀ ਵਿਚ ਕੇਸ ਦਰਜ ਕੀਤਾ ਹੈ। ਪੁਲਸ ਚੌਕੀ ਦੇ ਸਬ-ਇੰਸਪੈਕਟਰ ਸੋਹਨ ਸਿੰਘ ਨੇ ਦੱਸਿਆ ਕਿ ਮੁਦੱਈ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀ ਨਾਬਾਲਗ ਲੜਕੀ 19 ਜੂਨ ਨੂੰ ਸਵੇਰੇ ਕਰੀਬ 11 ਵਜੇ ਪਿੰਡ ਵਿਚ ਹੀ ਆਪਣੀ ਕਿਸੇ ਸਹੇਲੀ ਦੇ ਘਰੋਂ ਕਿਤਾਬ ਲੈਣ ਗਈ ਸੀ ਪਰ ਵਾਪਸ ਘਰ ਨਹੀਂ ਆਈ। ਜਾਂਚ ਦੌਰਾਨ ਮੁਦੱਈ ਨੂੰ ਪਤਾ ਲੱਗਿਆ ਕਿ ਉਸ ਦੀ ਲੜਕੀ ਨੂੰ ਬਲਵਿੰਦਰ ਸ਼ਰਮਾ ਵਾਸੀ ਨਾਗਰੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੈ ਗਿਆ ਹੈ।