ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਖਤਮ
Saturday, Oct 31, 2020 - 02:00 PM (IST)
ਭਗਤਾ ਭਾਈ (ਪਰਮਜੀਤ ਢਿੱਲੋਂ): ਨੇੜਲੇ ਪਿੰਡ ਹਮੀਰਗੜ੍ਹ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਮੌਤ ਨੂੰ ਗਲੇ ਲਾ ਲੈਣ ਦਾ ਸਮਾਚਾਰ ਮਿਲਿਆ ਹੈ। ਘਟਨਾ ਸਥਾਨ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਉਰਫ਼ ਤਾਰਾ ਜੱਟ ਸਿੰਘ ਉਮਰ ਕਰੀਬ 34-35 ਸਾਲ ਵਲੋਂ ਆਪਣੇ ਹੀ ਘਰ ਅੰਦਰ ਬੀਤੀ ਰਾਤ ਫਾਹਾ ਲੈ ਕੇ ਮੌਤ ਨੂੰ ਗਲੇ ਲਾ ਲਿਆ ਹੈ।
ਇਹ ਵੀ ਪੜ੍ਹੋ: ਕਿਸਾਨ ਦੇ ਪੁੱਤਰ ਨੇ ਬਿਨਾਂ ਦਾਜ ਸਾਦੇ ਵਿਆਹ ਦਾ ਦਿੱਤਾ ਸੁਨੇਹਾ, ਟਰੈਕਟਰ 'ਤੇ ਲਿਆਇਆ ਡੋਲੀ (ਤਸਵੀਰਾਂ)
ਇਸ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਫੋਨ ਤੇ ਘਰ ਵਾਲਿਆ ਨੇ ਦੱਸਿਆ ਤੇ ਉਨ੍ਹਾਂ ਘਟਨਾਂ ਸਥਾਨ ਤੇ ਪਹੁੰਚ ਕੇ ਨਜ਼ਦੀਕੀ ਪੁਲਸ ਸਟੇਸ਼ਨ ਭਗਤਾ ਭਾਈ ਵਿਖੇ ਪੁਲਸ ਨੂੰ ਸੂਚਿਤ ਕਰ ਦਿੱਤਾ। ਇਸ ਸਮੇਂ ਐੱਸ.ਐੱਚ.ਓ. ਭਗਤਾ ਅਮਨਪਾਲ ਸਿੰਘ ਵਿਰਕ ਘਟਨਾ ਸਥਾਨ ਤੇ ਪਹੁੰਚੇ ਅਤੇ ਸਥਿਤੀ ਦਾ ਜਾਇਆ ਲਿਆ। ਪੁਲਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਕਤ ਨੌਜਵਾਨ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ।