ਮੇਲਾ ਦੇਖਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਮੋਟਰਸਾਈਕਲ ਸਮੇਤ ਨਹਿਰ ’ਚ ਡਿੱਗਿਆ
Wednesday, Sep 17, 2025 - 07:07 PM (IST)

ਭਵਾਨੀਗੜ੍ਹ (ਕਾਂਸਲ/ਵਿਕਾਸ)- ਨੇੜਲੇ ਪਿੰਡ ਨਦਾਮਪੁਰ ਵਿਖੇ ਅੱਜ ਬਾਅਦ ਦੁਪਹਿਰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਲਈ ਗਏ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ’ਚ ਡਿੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੈਕ ਪੋਸਟ ਕਾਲਾਝਾੜ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਰੋਸ਼ਨ ਸਿੰਘ (18) ਪੁੱਤਰ ਗੁਰਪਿੰਦਰ ਸਿੰਘ ਵਾਸੀ ਪਿੰਡ ਬਖੋਪੀਰ ਆਪਣੇ ਦੋਸਤਾਂ ਨਾਲ ਅੱਜ ਪਿੰਡ ਨਦਾਮਪੁਰ ਵਿਖੇ ਲੱਗੇ ਮੇਲੇ ਵਿਚ ਗਿਆ ਸੀ ਤਾਂ ਇਸ ਦੌਰਾਨ ਪਿੰਡ ਨਦਾਮਪੁਰ ਵਿਖੇ ਜਦੋਂ ਇਹ ਨਹਿਰ ਕਿਨਾਰੇ ਆਪਣੇ ਮੋਟਰਸਾਈਕਲ ਨੂੰ ਮੋੜਣ ਲਈ ਪਿੱਛੇ ਕਰ ਰਿਹਾ ਸੀ ਤਾਂ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਕੇ ਨਹਿਰ ’ਚ ਡਿੱਗ ਪਿਆ। ਜਿਸ ਨੂੰ ਮੌਕੇ ’ਤੇ ਖੜ੍ਹੇ ਲੋਕਾਂ ਨੇ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਰੋਸ਼ਨ ਸਿੰਘ ਦੀ ਨਹਿਰ ’ਚ ਡੁੱਬ ਜਾਣ ਕਾਰਨ ਮੌਤ ਹੋ ਗਈ। ਪੁਲਸ ਨੇ ਲੋਕਾਂ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ ਅਤੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e