ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ ਜਾਨ
Tuesday, Sep 22, 2026 - 06:35 AM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਖੇਤਰ ਵਿੱਚ ਨਹਿਰ ਦੇ ਇੱਕ ਬੇਹੱਦ ਤੰਗ ਪੁਲ ਤੋਂ ਲੰਘਦੇ ਸਮੇਂ ਸੰਤੁਲਨ ਵਿਗੜ ਜਾਣ ਕਾਰਨ ਇੱਕ ਨੌਜਵਾਨ ਮੋਟਰਸਾਈਕਲ ਸਮੇਤ ਨਹਿਰ ਵਿੱਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਨੇ ਤੁਰੰਤ ਰਾਹਤ ਕਾਰਜ ਕਰਦਿਆਂ ਨੌਜਵਾਨ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ।
ਇਹ ਵੀ ਪੜ੍ਹੋ : ਜੇਲ੍ਹ ਵਿਚੋਂ ਬਾਹਰ ਕਢਵਾਉਣ ਲਈ ਸਕੇ ਭਰਾ ਨੇ ਭਰੀ ਜਾਅਲੀ ਜ਼ਮਾਨਤ, 2 ਗ੍ਰਿਫ਼ਤਾਰ
ਜਾਣਕਾਰੀ ਅਨੁਸਾਰ ਪੁਲ ਬੇਹੱਦ ਤੰਗ ਹੋਣ ਕਾਰਨ ਇੱਥੋਂ ਵਾਹਨਾਂ ਦੀ ਆਵਾਜਾਈ ਦੌਰਾਨ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਦਾ ਸੰਤੁਲਨ ਵਿਗੜਿਆ ਅਤੇ ਉਹ ਮੋਟਰਸਾਈਕਲ ਸਮੇਤ ਨਹਿਰ ਵਿੱਚ ਜਾ ਡਿੱਗਿਆ। ਖੁਸ਼ਕਿਸਮਤੀ ਨਾਲ ਨੇੜੇ ਮੌਜੂਦ ਲੋਕਾਂ ਨੇ ਘਟਨਾ ਨੂੰ ਦੇਖ ਲਿਆ ਅਤੇ ਤੁਰੰਤ ਮਦਦ ਲਈ ਪਹੁੰਚ ਗਏ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਹਿਰ ਦੇ ਇਸ ਤੰਗ ਪੁਲ ’ਤੇ ਬੈਰੀਕੇਡਿੰਗ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਲੋਕਾਂ ਦਾ ਕਹਿਣਾ ਹੈ ਕਿ ਪੁਲ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਹਮੇਸ਼ਾ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
