ਪਰਿਵਾਰ ''ਤੇ ਅਚਾਨਕ ਟੁੱਟਾ ਦੁੱਖਾਂ ਦਾ ਪਹਾੜ, ਖੇਤਾਂ ''ਚ ਗਏ ਇਕਲੌਤੇ ਪੁੱਤ ਨਾਲ ਵਾਪਰ ਗਿਆ ਭਾਣਾ

Saturday, Aug 22, 2020 - 06:25 PM (IST)

ਪਰਿਵਾਰ ''ਤੇ ਅਚਾਨਕ ਟੁੱਟਾ ਦੁੱਖਾਂ ਦਾ ਪਹਾੜ, ਖੇਤਾਂ ''ਚ ਗਏ ਇਕਲੌਤੇ ਪੁੱਤ ਨਾਲ ਵਾਪਰ ਗਿਆ ਭਾਣਾ

ਸਾਦਿਕ (ਪਰਮਜੀਤ) : ਸਾਦਿਕ ਨੇੜੇ ਪਿੰਡ ਸ਼ਿਮਰੇਵਾਲਾ ਵਿਖੇ ਖੇਤਾਂ 'ਚ ਕੰਮ ਕਰਦੇ ਸਮੇਂ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਖਦੀਪ ਸਿੰਘ (21) ਪੁੱਤਰ ਲਖਵਿੰਦਰ ਸਿੰਘ ਆਪਣੇ ਖੇਤ 'ਚ ਝੋਨੇ ਨੂੰ ਪਾਣੀ ਲਗਾਉਣ ਲਈ ਮੋਟਰ ਚਲਾਉਣ ਗਿਆ ਅਤੇ ਅਚਾਨਕ ਖੇਤ 'ਚ ਲੱਗੇ ਟਰਾਂਸਫਾਰਮਰ ਤੋਂ ਬਿਜਲੀ ਦਾ ਕਰੰਟ ਲੱਗ ਗਿਆ।

ਇਹ ਵੀ ਪੜ੍ਹੋ :  ਵੱਡੀ ਖ਼ਬਰ : ਬਾਦਲਾਂ ਦੇ ਘਰ 'ਚ ਦਿੱਤੀ ਕੋਰੋਨਾ ਨੇ ਦਸਤਕ

PunjabKesari

ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਣ 'ਤੇ ਉਹ ਉਸ ਨੂੰ ਚੁੱਕ ਕੇ ਸਾਦਿਕ ਦੇ ਪ੍ਰਾਈਵੇਟ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੋਹਕਮ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਦੋ ਭੈਣਾਂ ਦਾ ਭਰਾ ਸੀ। ਪੁਲਸ ਨੂੰ ਸੂਚਨਾ ਮਿਲਦੇ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ :  ਅਮਰੀਕਾ 'ਚ ਵਾਪਰੇ ਦਿਲ ਕੰਬਾਉਣ ਵਾਲੇ ਹਾਦਸੇ ਦੌਰਾਨ ਕਸਬਾ ਚਮਿਆਰੀ ਦੇ ਨੌਜਵਾਨ ਦੀ ਮੌਤ


author

Gurminder Singh

Content Editor

Related News