ਦੁਖ਼ਦਾਇਕ ਖ਼ਬਰ: ਪਿੰਡ ਨੰਦਗੜ੍ਹ ਦੇ ਨੌਜਵਾਨ ਕਿਸਾਨ ਦੀ ਸੰਘਰਸ਼ ’ਚੋਂ ਵਾਪਸੀ ਸਮੇਂ ਮੌਤ

Wednesday, Jan 27, 2021 - 06:17 PM (IST)

ਦੁਖ਼ਦਾਇਕ ਖ਼ਬਰ: ਪਿੰਡ ਨੰਦਗੜ੍ਹ ਦੇ ਨੌਜਵਾਨ ਕਿਸਾਨ ਦੀ ਸੰਘਰਸ਼ ’ਚੋਂ ਵਾਪਸੀ ਸਮੇਂ ਮੌਤ

ਸਰਦੂਲਗੜ੍ਹ (ਸਿੰਗਲਾ): ਝੁਨੀਰ ਨੇੜਲੇ ਪਿੰਡ ਨੰਦਗੜ੍ਹ ਦੇ ਨੌਜਵਾਨ ਸੁਖਵਿੰਦਰ ਸਿੰਘ ਜੋ ਕਿ ਕਿਸਾਨੀ ਸੰਘਰਸ਼ ਵਿੱਚ ਦਿੱਲੀ ਵਿਖੇ ਗਿਆ ਹੋਇਆ ਸੀ ਅਤੇ ਵਾਪਸੀ ਪਿੰਡ ਆਉਣ ਸਮੇਂ ਹਿਸਾਰ ਨਜ਼ਦੀਕ ਉਕਤ ਨੌਜਵਾਨ ਦੀ ਦਿਮਾਗ ਦੀ ਨਾੜੀ ਫਟ ਗਈ। ਜਿਸ ਕਾਰਨ  ਨੌਜਵਾਨ ਸੁਖਵਿੰਦਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਕਿਸਾਨ ਨੌਜਵਾਨ ਦਾ ਅੰਤਿਮ ਸਸਕਾਰ ਪਿੰਡ ਨੰਦਗਡ਼੍ਹ ਵਿਖੇ ਕਰ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ਮੌਕੇ ਪਿੰਡ ਵਾਸੀਆਂ ਅਤੇ ਸਮੁੱਚੀ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਐਡਵੋਕੇਟ ਸਰਪੰਚ ਗੁਰਸੇਵਕ ਸਿੰਘ ਨੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਦੇ ਪਰਿਵਾਰ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਪੰਜਾਬ ਸਰਕਾਰ ਦੇਵੇ।

ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਮਾਰਚ ’ਚ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ, ਤਸਵੀਰਾਂ

PunjabKesari

ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਖ਼ਾਤਮੇ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਹੁਣ ਤੱਕ 11ਵੇਂ ਗੇੜ੍ਹ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਾਨੂੰਨ ਬਾਰੇ ਹਾਲੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ। ਅਖੀਰਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਮੁਤਾਬਕ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਿਤ ਪ੍ਰੋਗਰਾਮ ਮੁਤਾਬਕ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ


author

Shyna

Content Editor

Related News