ਮੋਟਰਸਾਈਕਲ ਬੇਕਾਬੂ ਹੋਣ ਕਾਰਨ ਸੜਕ ’ਤੇ ਡਿੱਗਿਆ ਨੌਜਵਾਨ, ਹੋਈ ਮੌਤ

05/04/2024 3:04:42 PM

ਅਬੋਹਰ (ਸੁਨੀਲ) : ਨੇੜਲੇ ਪਿੰਡ ਖੁੱਬਣ ਦੇ ਵਸਨੀਕ ਅਤੇ ਦੋ ਕੁੜੀਆਂ ਦੇ ਪਿਤਾ ਦੀ ਅੱਜ ਸਵੇਰੇ ਮੋਟਰਸਾਈਕਲ ਬੇਕਾਬੂ ਹੋ ਜਾਣ ਕਾਰਨ ਸੜਕ ’ਤੇ ਡਿੱਗਣ ਨਾਲ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਮਿਲੀ ਹੈ। ਮ੍ਰਿਤਕ ਕਬਾੜ ਦਾ ਕੰਮ ਕਰਦਾ ਸੀ ਅਤੇ ਸਥਾਨਕ ਕੰਧਵਾਲਾ ਰੋਡ ’ਤੇ ਉਸ ਦਾ ਮੋਟਰਸਾਈਕਲ ਅਚਾਨਕ ਡਿੱਗ ਜਾਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।

ਇਹ ਵੀ ਪੜ੍ਹੋ - ਅਮਰੀਕਾ ਤੋਂ ਵੱਡੀ ਖ਼ਬਰ : 17 ਮਰੀਜ਼ਾਂ ਨੂੰ ਮਾਰਨ ਵਾਲੀ ਨਰਸ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਜੇ ਕੁਮਾਰ ਉਰਫ ਬੰਟੀ ਪੁੱਤਰ ਸਮਰਪਾਲ ਉਮਰ ਕਰੀਬ 28 ਸਾਲ ਦੋ ਧੀਆਂ ਦਾ ਪਿਤਾ ਸੀ ਅਤੇ ਕਬਾੜ ਖਰੀਦਣ ਦਾ ਕੰਮ ਕਰਦਾ ਸੀ। ਅੱਜ ਸਵੇਰੇ ਉਹ ਮੋਟਰਸਾਈਕਲ ’ਤੇ ਕੰਧਵਾਲਾ ਰੋਡ ਰਾਹੀਂ ਸ਼ਹਿਰ ਵੱਲ ਆ ਰਿਹਾ ਸੀ ਕਿ ਅਚਾਨਕ ਉਸ ਦਾ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਉਹ ਸੜਕ ਕਿਨਾਰੇ ਡਿੱਗ ਪਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਟੈਂਪੋ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਟੀ ਥਾਣਾ ਨੰਬਰ 2 ਦੀ ਪੁਲਸ ਨੇ ਉਸ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News