ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

Tuesday, Sep 08, 2026 - 03:09 AM (IST)

ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਅੰਮ੍ਰਿਤਸਰ (ਆਰ. ਗਿੱਲ) : ਜਰਮਨੀ ਦੇ ਬਰਲਿਨ ਵਿਚ ਅਜਨਾਲਾ ਦੇ ਪਿੰਡ ਥੋਬਾ ਵਾਸੀ ਗੁਰਸਾਹਿਬ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਕਰੀਬ 20 ਦਿਨਾਂ ਬਾਅਦ ਭਾਰਤ ਪਹੁੰਚੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਸਾਹਿਬ ਨੇ ਬਰਲਿਨ ਵਿਚ ਇਕ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਸੀ। ਮ੍ਰਿਤਕ ਦੇਹ ਨੂੰ ਜ਼ਰੂਰੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਭਾਰਤ ਲਿਆ ਕੇ ਆਬਾਈ (ਜੱਦੀ) ਪਿੰਡ ਪਹੁੰਚਾਇਆ ਗਿਆ।

PunjabKesari

ਪਰਿਵਾਰ ਮੁਤਾਬਕ ਗੁਰਸਾਹਿਬ ਕਰੀਬ ਚਾਰ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਜਰਮਨੀ ਗਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਉਥੇ ਹੀ ਨੌਕਰੀ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਘਟਨਾ ਤੋਂ ਇਕ ਦਿਨ ਪਹਿਲਾਂ ਗੁਰਸਾਹਿਬ ਦਾ ਆਪਣੇ ਸਾਥੀ ਨਾਲ ਵਿਵਾਦ ਹੋਇਆ ਸੀ ਅਤੇ ਉਸ ਨੇ ਆਪਣਾ ਕਮਰਾ ਵੀ ਬਦਲ ਲਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਹ ਸਾਥੀ ਨੂੰ ਲੈ ਕੇ ਮਾਨਸਿਕ ਤਣਾਅ ਵਿਚ ਸੀ ਅਤੇ ਕਥਿਤ ਤੌਰ ’ਤੇ ਉਸ ਨੂੰ ਪ੍ਰੇਸ਼ਾਨ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਹਾਲਾਂਕਿ, ਉਸ ਦੀ ਮੌਤ ਦੇ ਪਿੱਛੇ ਦਾ ਅਸਲ ਕਾਰਨ ਕੀ ਰਿਹਾ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ : ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ

ਮ੍ਰਿਤਕ ਦੇਹ ਪਿੰਡ ਪਹੁੰਚਣ ਤੋਂ ਬਾਅਦ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News