ਹੀਰੋਂ ਖੁਰਦ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
Wednesday, Aug 20, 2025 - 07:55 AM (IST)

ਬੁਢਲਾਡਾ (ਬਾਂਸਲ) : ਇਥੋਂ ਨੇੜਲੇ ਪਿੰਡ ਹੀਰੋਂ ਖੁਰਦ ਦੇ ਨੌਜਵਾਨ ਦੀ ਆਪਣੇ ਘਰ ਵਿਖੇ ਬਿਜਲੀ ਦਾ ਕਰੰਟ ਲੱਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਕੌਰ ਸਿੰਘ ਪੁੱਤਰ ਨਾਜਰ ਸਿੰਘ ਕਿੱਤੇ ਵਜੋਂ ਡਰਾਈਵਰ ਸੀ। ਉਹ ਘਰ ਦੀ ਅਤਿ ਆਰਥਿਕ ਤੰਗੀ ਕਾਰਨ ਬਹੁਤ ਹੀ ਛੋਟੀ ਉਮਰ ਵਿੱਚ ਡਰਾਈਵਰੀ ਦਾ ਕੰਮ ਕਰਨ ਲੱਗ ਪਿਆ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸਦੀ ਮਾਤਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਕੁਆਰਾ ਹੋਣ ਕਾਰਨ ਘਰ ਵਿੱਚ ਦੋਵੇਂ ਪਿਓ ਪੁੱਤਰ ਹੀ ਰਹਿੰਦੇ ਸਨ। ਜਦਕਿ ਮ੍ਰਿਤਕ ਦਾ ਵੱਡਾ ਭਰਾ ਚਮਕੌਰ ਸਿੰਘ ਆਪਣੇ ਪੁੱਤਰ ਨਾਲ਼ ਅਲੱਗ ਤੌਰ 'ਤੇ ਰਹਿੰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਅਮਰੀਕੀ ਡਾਲਰਾਂ ਨਾਲ ਫੜੇ ਲੁਟੇਰੇ, ਸਾਥੀਆਂ ਦੀ ਭਾਲ ਲਈ ਮਾਰੇ ਜਾ ਰਹੇ ਛਾਪੇ
ਪਿੰਡ ਵਾਸੀਆਂ ਨੇ ਦੱਸਿਆ ਕਿ ਕੌਰ ਸਿੰਘ ਦੀ ਅਚਾਨਕ ਹੋਈ ਮੌਤ ਨੇ ਬਜ਼ੁਰਗ ਪਿਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਘਰ ਦੇ ਕੰਮਕਾਜ ਸਭ ਉਸਦਾ ਪੁੱਤਰ ਡਰਾਈਵਰ ਦੀ ਡਿਊਟੀ ਤੋਂ ਬਾਅਦ ਘਰ ਆ ਕੇ ਕਰਦਾ ਸੀ। ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਆਰਥਿਕਤਾ ਨੂੰ ਦੇਖਦਿਆਂ ਉਹਨਾਂ ਦੀ ਮਦਦ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8