ਮਨੀਲਾ ’ਚ ਪਿੰਡ ਮੱਲੇਆਣਾ ਦੇ ਨੌਜਵਾਨ ਦੀ ਮੌਤ
Friday, Jul 18, 2025 - 02:35 AM (IST)

ਬੱਧਨੀ ਕਲਾਂ (ਮਨੋਜ ਭੱਲਾ) - ਮੋਗਾ ਦੇ ਪਿੰਡ ਮੱਲੇਆਣਾ ਦੇ ਨੌਜਵਾਨ ਦੀ ਫਿਲੀਪੀਨਜ਼ ਦੇ ਮਨੀਲਾ ਸ਼ਹਿਰ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਕ੍ਰਿਪਾਲ ਸਿੰਘ ਜੋ ਕੁਝ ਸਮਾਂ ਪਹਿਲਾਂ ਫਿਲੀਪੀਨਜ਼ ਦੇ ਸ਼ਹਿਰ ਮਨੀਲਾ ਵਿਖੇ ਰੋਜ਼ੀ-ਰੋਟੀ ਲਈ ਗਿਆ ਸੀ, ਦੀ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। ਮ੍ਰਿਤਕ 48 ਕੁ ਵਰ੍ਹਿਆਂ ਦਾ ਸੀ। ਉਹ ਆਪਣੇ ਪਿੱਛੇ ਬਿਰਧ ਮਾਪਿਆਂ ਤੋਂ ਇਲਾਵਾ ਪਤਨੀ ਅਤੇ ਦੋ ਬੇਟੀਆਂ ਛੱਡ ਗਿਆ।