ਪਿੰਡ ਮਨਸੂਰਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
Sunday, Sep 28, 2025 - 06:42 PM (IST)

ਮੁੱਲਾਂਪੁਰ ਦਾਖਾ /ਜੋਧਾਂ (ਕਾਲੀਆ, ਸਰੋਏ)- ਨਸ਼ਿਆਂ ਵਿਰੁੱਧ ਯੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਦੋਂ ਗ੍ਰਹਿਣ ਲੱਗ ਗਿਆ ਜਦੋਂ ਪੁਲਸ ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਮਨਸੂਰਾਂ ਵਿਖੇ 26 ਸਾਲਾ ਨੌਜਵਾਨ ਧਰਮਪਾਲ ਸਿੰਘ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ ਹੋ ਗਈ ।
ਪ੍ਰਾਪਤ ਜਾਣਕਾਰੀ ਅਨੁਸਾਰ ਧਰਮਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਨਸੂਰਾਂ ਜੋ ਕਿ ਨਸ਼ਾ ਕਰਨ ਦਾ ਆਦੀ ਸੀ, ਉਸ ਦੀ ਲਾਸ਼ ਪਿੰਡ ਸ਼ਹਿਜ਼ਾਦ ਕੋਲ ਸੁੰਨਸਾਨ ਜਗਾ ਤੋਂ ਮਿਲੀ ਹੈ । ਭਰੋਸੇਯੋਗ ਸੂਤਰਾਂ ਅਨੁਸਾਰ ਇਸ ਨੌਜਵਾਨ ਦੀ ਮੌਤ ਜ਼ਿਆਦਾ ਨਸ਼ੇ ਦਾ ਸੇਵਨ ਕਰਨ ਨਾਲ ਹੋਈ ਹੈ। ਇਸ ਸਬੰਧੀ ਜਦ ਥਾਣਾ ਮੁਖੀ ਜੋਧਾਂ ਸਾਹਿਬ ਮੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਧਰਮਪਾਲ ਸਿੰਘ ਆਪਣੇ ਦੋਸਤਾਂ ਨਾਲ ਘਰੋਂ ਗਿਆ ਸੀ, ਜੋ ਕਿ ਹੁਣ ਫ਼ਰਾਰ ਹਨ। ਪੁਲਸ ਵੱਲੋਂ ਉਸਦੇ ਦੋਸਤਾਂ ਦੀ ਭਾਲ ਕੀਤੀ ਜਾ ਰਹੀ ਹੈ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e