ਘੋੜਿਆਂ ਵੱਲੋਂ ਦਰੜੇ ਜਾਣ ''ਤੇ ਨੌਜਵਾਨ ਜ਼ਖਮੀ

Tuesday, Oct 31, 2017 - 01:18 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਘੋੜਿਆਂ ਵੱਲੋਂ ਦਰੜੇ ਜਾਣ 'ਤੇ ਇਕ ਨੌਜਵਾਨ ਦੇ ਬੁਰੀ ਤਰ੍ਹਾਂ ਜ਼ਖਮੀ ਹੋਣ ਦਾ ਸਮਾਚਾਰ ਹੈ। ਸਿਵਲ ਹਸਪਤਾਲ ਵਿਖੇ ਜ਼ਖਮੀ ਹਿਮਾਂਸ਼ੂ ਸ਼ਰਮਾ ਦੇ ਪਿਤਾ ਮਨੋਜ ਸ਼ਰਮਾ ਨੇ ਦੱਸਿਆ ਕਿ ਉਸ ਦਾ ਲੜਕਾ ਮੋਟਰਸਾਈਕਲ 'ਤੇ ਪੀ. ਆਰ. ਟੀ. ਸੀ. ਵਰਕਸ਼ਾਪ ਨੇੜੇ ਜਾ ਰਿਹਾ ਸੀ ਤਾਂ ਘੋੜਿਆਂ ਦੇ ਝੁੰਡ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਕੇ ਦਰੜ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਚੁੱਕ ਕੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ।  ਜ਼ਖਮੀ ਦੇ ਪਿਤਾ ਨੇ ਪ੍ਰਸ਼ਾਸਨ ਤੋਂ ਗੁਹਾਰ ਲਾਉਂਦਿਆਂ ਮੰਗ ਕੀਤੀ ਕਿ ਬੇਸਹਾਰਾ ਪਸ਼ੂਆਂ ਦਾ ਕੋਈ ਵਾਲੀ-ਵਾਰਸ ਨਹੀਂ ਹੁੰਦਾ ਪਰ ਇਹ ਘੋੜੇ ਬੇਸਹਾਰਾ ਨਹੀਂ। ਇਨ੍ਹਾਂ ਦੇ ਮਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀ ਹਾਦਸਿਆਂ ਦਾ ਸ਼ਿਕਾਰ ਨਾ ਹੋਣ। 


Related News