ਚਾਈਨਾ ਡੋਰ ਦੀ ਲਪੇਟ ''ਚ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

Wednesday, Feb 14, 2024 - 05:11 PM (IST)

ਚਾਈਨਾ ਡੋਰ ਦੀ ਲਪੇਟ ''ਚ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

ਤਪਾ ਮੰਡੀ (ਸ਼ਾਮ,ਗਰਗ) : ਅੱਜ ਇੱਕ ਹੋਰ ਮੋਟਰਸਾਈਕਲ ਸਵਾਰ ਨੌਜਵਾਨ ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਹੈ। ਹਸਪਤਾਲ ‘ਚ ਦਾਖ਼ਲ ਪੀੜਤ ਨੌਜਵਾਨ ਕੇਸ਼ਵ ਕੁਮਾਰ ਪੁੱਤਰ ਜਗਸੀਰ ਰਾਮ ਵਾਸੀ ਬਾਗ ਬਸਤੀ ਤਪਾ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਦਰਲੇ ਬੱਸ ਸਟੈਂਡ ਵੱਲ ਜਾ ਰਿਹਾ ਸੀ ਤਾਂ ਅਚਾਨਕ ਹੀ ਚਾਈਨਾ ਡੋਰ ਉਸ ਦੇ ਗਲੇ 'ਚ ਫਸ ਗਈ।

 ਕਾਰਨ ਉਹ ਲਹੂ-ਲੁਹਾਨ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ। ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਸ਼ਹਿਰ ‘ਚ ਸ਼ਰੇਆਮ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ। ਪੁਲਸ ਪ੍ਰਸ਼ਾਸਨ ਚੁੱਪ ਬੈਠਾ ਹੈ। ਉਨ੍ਹਾਂ ਮੰਗ ਕੀਤੀ ਕਿ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆ ਕੇ ਕਾਰਵਾਈ ਕੀਤੀ ਜਾਵੇ।


author

Babita

Content Editor

Related News