ਸਾਬਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ

Thursday, Sep 03, 2026 - 05:20 PM (IST)

ਸਾਬਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ

ਮੋਹਾਲੀ : ਮੋਹਾਲੀ ਦੇ ਪਿੰਡ ਸੰਭਾਲਕੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸਾਬਕਾ ਮੇਅਰ ਮੋਹਾਲੀ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕੀਤੀ। ਨੌਜਵਾਨਾਂ ਦਾ ਪਾਰਟੀ 'ਚ ਸ਼ਾਮਲ ਹੋਣਾ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਮਜ਼ਬੂਤ ਸੰਗਠਨ ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਮੌਕੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕੰਵਰਬੀਰ ਸਿੰਘ ਰੂਬੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ।

ਅੱਜ ਪੰਜਾਬ ਦਾ ਨੌਜਵਾਨ ਰੁਜ਼ਗਾਰ, ਚੰਗੀ ਸਿੱਖਿਆ, ਖੇਡਾਂ ਦੇ ਮੌਕੇ ਅਤੇ ਨਸ਼ਿਆਂ ਤੋਂ ਮੁਕਤ ਭਵਿੱਖ ਚਾਹੁੰਦਾ ਹੈ ਅਤੇ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਕਾਂਗਰਸ ਪ੍ਰਤੀ ਲਗਾਤਾਰ ਵੱਧ ਰਿਹਾ ਉਤਸ਼ਾਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਮਜ਼ਬੂਤੀ ਦਾ ਅਧਾਰ ਬਣੇਗਾ। ਪਿੰਡਾਂ ਵਿੱਚੋਂ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਸੂਬੇ ਵਿੱਚ ਇੱਕ ਮਜ਼ਬੂਤ, ਜਵਾਬਦੇਹ ਅਤੇ ਲੋਕ ਹਿੱਤਾਂ ਨੂੰ ਸਮਰਪਿਤ ਸਰਕਾਰ ਚਾਹੁੰਦੇ ਹਨ।


author

Babita

Content Editor

Related News