ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

Monday, Aug 24, 2026 - 12:20 PM (IST)

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਅੰਮ੍ਰਿਤਸਰ (ਜਸ਼ਨ) : ਪ੍ਰਤਾਪ ਨਗਰ ਸਥਿਤ ਭਿੰਡਰ ਜਿਮ ਨੇੜੇ ਮੁਰਗ਼ੀ ਖਾਣੇ ਵਾਲੀ ਗਲੀ ਵਿਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕਾਰ ਵਿਚ ਆਏ ਕੁਝ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ 26-27 ਸਾਲਾ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਅਗਵਾ ਕਰ ਲਿਆ। ਮੁਲਜ਼ਮ ਨੌਜਵਾਨ ਦੀ ਕਾਰ ਵੀ ਆਪਣੇ ਨਾਲ ਲੈ ਕੇ ਕਿਸੇ ਅਣਪਛਾਤੀ ਥਾਂ ’ਤੇ ਚਲੇ ਗਏ। ਅਗਵਾ ਕੀਤੇ ਗਏ ਨੌਜਵਾਨ ਦੀ ਪਛਾਣ ਵੀਰਗੁਨੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦਾ ਬੁਰਾ ਹਾਲ, ਕਈ ਦਿਨਾਂ ਤੋਂ ਬੱਚੇ ਨਹੀਂ ਗਏ ਸਕੂਲ-ਕਾਲਜ, ਮੀਂਹ ਮਗਰੋਂ ਹੋਰ ਵਿਗੜੇ ਹਾਲਾਤ

ਵੀਰਗੁਨੀਤ ਸਿੰਘ ਦੀ ਭੈਣ ਕਨਿਕਾ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਬਾਅਦ ਕਰੀਬ 3:52 ਵਜੇ ਵਾਪਰੀ। ਉਸ ਸਮੇਂ ਵੀਰਗੁਨੀਤ ਸਿੰਘ ਆਪਣੀ ਕਾਰ ਵਿਚ ਕਿਤੇ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਚਸ਼ਮਦੀਦਾਂ ਮੁਤਾਬਕ ਪਹਿਲਾਂ ਮੁਲਜ਼ਮਾਂ ਨੇ ਉਸ ਦੀ ਕਾਰ ਨੂੰ ਰੋਕਿਆ ਅਤੇ ਫਿਰ ਪਿਸਤੌਲ ਦੀ ਨੋਕ ’ਤੇ ਉਸ ਨੂੰ ਆਪਣੀ ਕਾਰ ਵਿਚ ਬੈਠਣ ਲਈ ਕਿਹਾ। ਨੌਜਵਾਨ ਵੱਲੋਂ ਇਨਕਾਰ ਕਰਨ ’ਤੇ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਜ਼ਬਰਦਸਤੀ ਆਪਣੀ ਕਾਰ ਵਿਚ ਬਿਠਾ ਕੇ ਲੈ ਗਏ। ਇਸ ਤੋਂ ਬਾਅਦ ਉਹ ਵੀਰਗੁਨੀਤ ਸਿੰਘ ਦੀ ਕਾਰ ਵੀ ਆਪਣੇ ਨਾਲ ਲੈ ਗਏ।

ਇਹ ਵੀ ਪੜ੍ਹੋ- ਬਦਲਦਾ ਮੌਸਮ ਬੱਚਿਆਂ ਲਈ ਖਤਰਾ: ਡਾਕਟਰਾਂ ਦੀ ਵੱਡੀ ਚਿਤਾਵਨੀ, ਹਰ ਬੁਖਾਰ ਨੂੰ ਵਾਇਰਲ ਨਾ ਸਮਝੋ

ਪੁਲਸ ਨੇ ਮਾਮਲੇ ਦੀ ਜਾਂਚ ਦੌਰਾਨ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਵਾ ਕੀਤੇ ਗਏ ਨੌਜਵਾਨ ਦੀ ਭਾਲ ਲਈ ਯਤਨ ਜਾਰੀ ਹਨ ਅਤੇ ਉਸ ਨੂੰ ਜਲਦ ਲੱਭ ਲਿਆ ਜਾਵੇਗਾ।

ਇਹ ਵੀ ਪੜ੍ਹੋ- ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News