ਵਿਆਹ ਕਰਾਉਣ ਦੇ ਬਹਾਨੇ ਕੁੜੀ ਨੂੰ ਅਗਵਾ ਕਰਕੇ ਫ਼ਰਾਰ ਹੋਇਆ ਨੌਜਵਾਨ

Tuesday, Jul 04, 2023 - 04:23 PM (IST)

ਵਿਆਹ ਕਰਾਉਣ ਦੇ ਬਹਾਨੇ ਕੁੜੀ ਨੂੰ ਅਗਵਾ ਕਰਕੇ ਫ਼ਰਾਰ ਹੋਇਆ ਨੌਜਵਾਨ

ਘੱਲਾਖੁਰਦ (ਦਲਜੀਤ ਗਿੱਲ) : ਥਾਣਾ ਘੱਲਾਖੁਰਦ ਦੀ ਪੁਲਸ ਨੇ ਕੁੜੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਕੁੜੀ ਨੂੰ ਵਿਆਹ ਕਰਵਾਉਣ ਦੇ ਬਹਾਨੇ ਅਗਵਾ ਕਰਨ ਦੇ ਦੋਸ਼ 'ਚ ਇਕ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਘੱਲਾਖੁਰਦ ਦੇ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਔਰਤ ਵਾਸੀ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਕੁੜੀ ਬੀਤੇ ਦਿਨ ਬਿਨਾਂ ਦੱਸੇ ਘਰੋਂ ਚਲੀ ਗਈ ਸੀ।

ਜਿਸ ਦਾ ਪਤਾ ਕਰਨ 'ਤੇ ਪਤਾ ਲੱਗਾ ਕਿ ਕਥਿਤ ਦੋਸ਼ੀ ਗੋਬਿੰਦ ਪੁੱਤਰ ਅਮਰੀਕ ਸਿੰਘ ਵਾਸੀ ਸਾਈਆਂ ਵਾਲਾ ਉਸ ਦੀ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਅਗਵਾ ਕਰਕੇ ਲੈ ਗਿਆ ਹੈ। ਉਕਤ ਮਾਮਲੇ ਦੀ ਜਾਂਚ ਕਰ ਰਹੇ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News