ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

Thursday, Mar 19, 2026 - 11:49 AM (IST)

ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

ਕਾਦੀਆਂ(ਜ਼ੀਸ਼ਾਨ)–ਪਿੰਡ ਖੁਜਾਲਾ ਵਿਚ ਮਾਮੂਲੀ ਤਕਰਾਰ ਖੂਨੀ ਝਗੜੇ ਵਿਚ ਬਦਲ ਗਈ, ਜਿਸ ਦੌਰਾਨ ਇਕ ਨੌਜਵਾਨ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ, ਜੋ ਵਧਦਾ ਵਧਦਾ ਹਿੰਸਕ ਹੋ ਗਿਆ। ਇਸ ਦੌਰਾਨ ਜੋਬਨਜੀਤ ਸਿੰਘ ਨੇ ਹਰਮਨਪ੍ਰੀਤ ਸਿੰਘ ਉਰਫ ਬਬਲੂ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...

ਪੁਲਸ ਚੌਕੀ ਉਧਨਵਾਲ ਦੇ ਇੰਚਾਰਜ ਏ. ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਇਕੋ ਪਿੰਡ ਦੇ ਰਹਿਣ ਵਾਲੇ ਸਨ ਅਤੇ ਪੈਸਿਆਂ ਦੇ ਵਿਵਾਦ ਕਾਰਨ ਇਹ ਘਟਨਾ ਵਾਪਰੀ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News