ਗਣਪਤੀ ਮਹਾਉਤਸਵ ਦੀ ਸ਼ੋਭਾ ਯਾਤਰਾ ਦੌਰਾਨ ਖੂਨੀ ਲੜਾਈ, ਨੌਜਵਾਨ ਦਾ ਚਾਕੂ ਮਾਰ ਕੇ ਕਤਲ

09/29/2023 1:10:00 AM

ਮਾਛੀਵਾੜਾ ਸਾਹਿਬ (ਟੱਕਰ) : ਵੀਰਵਾਰ ਗਣਪਤੀ ਮਹਾਉਤਸਵ ਦੌਰਾਨ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਸ਼ੋਭਾ ਯਾਤਰਾਵਾਂ ਸਜਾਈਆਂ ਜਾ ਰਹੀਆਂ ਸਨ। ਇਸ ਦੌਰਾਨ ਇਕ ਥਾਂ ’ਤੇ ਨੌਜਵਾਨਾਂ ਵਿਚਾਲੇ ਖੂਨੀ ਲੜਾਈ ਹੋ ਗਈ, ਜਿਸ ਵਿੱਚ ਇਕ ਨੌਜਵਾਨ ਬਲਰਾਮ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਦੂਜਾ ਵਿਅਕਤੀ ਕੁੰਦਨ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰਾਂ ਦੀ ਬਸਤੀ ਬਲੀਬੇਗ ਤੋਂ ਗਣਪਤੀ ਮਹਾਉਤਸਵ ਸਬੰਧੀ ਸ਼ੋਭਾ ਯਾਤਰਾ ਕੱਢੀ ਗਈ ਅਤੇ ਜਦੋਂ ਰਤੀਪੁਰ ਰੋਡ ਰਾਹੀਂ ਸਰਹਿੰਦ ਨਹਿਰ ਵੱਲ ਜਾ ਰਹੀ ਸੀ ਤਾਂ ਰਸਤੇ 'ਚ ਸ਼ਾਂਤੀ ਨਗਰ ਦੇ ਕੁਝ ਨੌਜਵਾਨ ਇਸ ਸ਼ੋਭਾ ਯਾਤਰਾ 'ਚ ਸ਼ਾਮਲ ਹੋ ਕੇ ਔਰਤਾਂ ’ਚ ਆ ਕੇ ਨੱਚਣ ਲੱਗ ਪਏ।

ਇਹ ਵੀ ਪੜ੍ਹੋ : ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ, ਬੇਟੀ ਦੀ ਹਾਲਤ ਗੰਭੀਰ

ਸ਼ੋਭਾ ਯਾਤਰਾ ਵਿੱਚ ਮੌਜੂਦ ਬਲਰਾਮ ਤੇ ਹੋਰ ਨੌਜਵਾਨਾਂ ਨੇ ਜਦੋਂ ਇਨ੍ਹਾਂ ਨੂੰ ਰੋਕਿਆ ਤਾਂ ਉੱਥੇ ਇਹ ਆਪਸ 'ਚ ਭਿੜ ਪਏ ਅਤੇ ਇਹ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਸ਼ਾਂਤੀ ਨਗਰ ਦੇ ਨੌਜਵਾਨਾਂ ’ਚੋਂ ਕਿਸੇ ਇਕ ਨੇ ਨੌਜਵਾਨ ਬਲਰਾਮ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ ਉਹ ਖੂਨ ਨਾਲ ਲੱਥਪਥ ਹੋ ਗਿਆ। ਦੂਜੇ ਨੌਜਵਾਨ ਕੁੰਦਨ ਦੀ ਬਾਂਹ ’ਤੇ ਵੀ ਚਾਕੂ ਲੱਗਾ, ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ। ਬਲਰਾਮ ਨੂੰ ਜਦੋਂ ਜ਼ਖ਼ਮੀ ਹਾਲਤ 'ਚ ਸਮਰਾਲਾ ਦੇ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਪੁੱਜੇ ਮ੍ਰਿਤਕ ਬਲਰਾਮ ਦੇ ਸਾਥੀਆਂ ਨੇ ਦੱਸਿਆ ਕਿ ਸ਼ਾਂਤੀ ਨਗਰ ਦੇ ਜਿਨ੍ਹਾਂ ਨੌਜਵਾਨਾਂ ਨੇ ਸ਼ੋਭਾ ਯਾਤਰਾ ਵਿੱਚ ਹੁੱਲੜਬਾਜ਼ੀ ਕੀਤੀ, ਉਨ੍ਹਾਂ ਨੇ ਨਸ਼ਾ ਕੀਤਾ ਹੋਇਆ ਸੀ, ਜੋ ਸ਼ੋਭਾ ਯਾਤਰਾ 'ਚ ਸ਼ਾਮਲ ਔਰਤਾਂ ਨਾਲ ਭੰਗੜਾ ਪਾਉਂਦਿਆਂ ਕੋਝੀਆਂ ਹਰਕਤਾਂ ਕਰ ਰਹੇ ਸਨ, ਜਿਸ ਕਾਰਨ ਇਹ ਝਗੜਾ ਸ਼ੁਰੂ ਹੋਇਆ, ਜੋ ਖੂਨੀ ਰੂਪ ਧਾਰਨ ਕਰ ਗਿਆ।

PunjabKesari

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਮਾਮਲੇ 'ਚ ਕਾਲ ਰਿਕਾਰਡ ਆਈ ਸਾਹਮਣੇ, ਵੇਖੋ ਕਿੰਨੇ-ਕਿੰਨੇ ਮਿੰਟ ਹੋਈਆਂ ਤਸਕਰਾਂ ਨਾਲ ਗੱਲਾਂ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਸੰਤੋਖ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ, ਜਿਸ ਤੋਂ ਬਾਅਦ ਕਤਲ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਮਾਮਲਾ ਦਰਜ ਕਰ ਲਿਆ ਜਾਵੇਗਾ। ਗਣਪਤੀ ਮਹਾਉਤਸਵ ਦੌਰਾਨ ਇਹ ਘਟਨਾ ਵਾਪਰਨ ਕਾਰਨ ਬਲੀਬੇਗ ਬਸਤੀ ਦੇ ਲੋਕਾਂ 'ਚ ਸ਼ੋਕ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਬਲਰਾਮ ਕਿੱਤੇ ਵਜੋਂ ਪੇਂਟਰ ਦਾ ਕੰਮ ਕਰਦਾ ਸੀ ਅਤੇ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਬੱਚੇ ਵੀ ਛੱਡ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News