ਬੁਢਲਾਡਾ ’ਚ ਵੱਡੀ ਵਾਰਦਾਤ, ਘਰ ’ਚ ਸੁੱਤੇ ਪਏ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ

Sunday, Sep 25, 2022 - 03:51 PM (IST)

ਬੁਢਲਾਡਾ ’ਚ ਵੱਡੀ ਵਾਰਦਾਤ, ਘਰ ’ਚ ਸੁੱਤੇ ਪਏ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ

ਬੁਢਲਾਡਾ (ਬਾਂਸਲ) : ਪਿੰਡ ਸ਼ੇਰਖਾਂ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਘਰ 'ਚ ਵੜ ਕੇ ਸੁੱਤੇ ਪਏ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਜਗਜੀਤ ਸਿੰਘ (24) ਪੁੱਤਰ ਬਾਬੂ ਸਿੰਘ ਵਜੋਂ ਹੋਈ ਹੈ, ਜੋ ਕਿ ਕਬੱਡੀ ਦਾ ਖਿਡਾਰੀ ਸੀ। ਬੀਤੀ ਰਾਤ ਘਰ 'ਚ ਸੁੱਤਾ ਪਿਆ ਜਗਜੀਤ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਜਗਜੀਤ ਸਿੰਘ ਦੇ ਗਲ਼ ਨੂੰ ਕਿਸੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਕਿਸ ਕਾਰਨਾਂ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਮਲੋਟ ’ਚ ਦਿਲ ਕੰਬਾਊ ਵਾਰਦਾਤ, ਇਕੱਲਾ ਧੜ ਦੇਖ ਦਹਿਲੇ ਲੋਕ, ਬੋਰੀ ’ਚ ਪਿਆ ਮਿਲਿਆ ਵੱਢਿਆ ਹੋਇਆ ਸਿਰ

ਘਟਨਾ ਬਾਰੇ ਪਤਾ ਲੱਗਣ 'ਤੇ ਮ੍ਰਿਤਕ ਦੇ ਪਿਤਾ ਵੱਲੋਂ ਇਸ ਦੀ ਜਾਣਕਾਰੀ ਸਥਾਨਕ ਪੁਲਸ ਥਾਣੇ ਦਿੱਤੀ ਗਈ। ਜਿਸ ਤੋਂ ਬਾਅਦ ਡੀ.ਐੱਸ.ਪੀ. ਅਮਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਰਾਜਸਥਾਨ ਗਈ ਹੋਈ ਸੀ ਅਤੇ ਉਸ ਦਾ ਛੋਟਾ ਭਰਾ ਫੌਜ 'ਚ ਨੌਕਰੀ ਕਰਦਾ ਹੈ। ਇਸ ਦੇ ਚੱਲਦਿਆਂ ਦੋਵੋਂ ਪਿਓ-ਪੁੱਤਰ ਘਰ 'ਚ ਇਕੱਲੇ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ B.A. ਪਾਸ ਸੀ ਅਤੇ ਕਬੱਡੀ ਦਾ ਚੰਗਾ ਖਿਡਾਰੀ ਵੀ ਸੀ। ਨੌਜਵਾਨ ਦੇ ਕਤਲ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਸਰਿਆ ਹੋਇਆ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News