ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ ''ਤੇ ਹੋਈ ਮੌਤ
Saturday, Oct 10, 2026 - 11:57 AM (IST)
ਤਰਨਤਾਰਨ (ਰਮਨ)- ਗੋਇੰਦਵਾਲ ਸਾਹਿਬ ਤੋਂ ਤਰਨਤਾਰਨ ਜਾਣ ਵਾਲੀ ਮੁੱਖ ਸੜਕ ਉੱਪਰ ਪਿੰਡ ਵਈਪੁਈ ਨੇੜੇ ਇੱਕ ਕਾਰ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਕਾਰਨ 21 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਸਬੰਧੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਲਓ ਜੀ ਪੰਜਾਬ ’ਚੋਂ NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ ਰਿਕਾਰਡ, 2 ਹਫ਼ਤਿਆਂ 'ਚ...
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਵਿਸ਼ੂ ਕੁਮਾਰ (21) ਪੁੱਤਰ ਤਰਨ ਕੁਮਾਰ ਵਾਸੀ ਛਹਿਆਟਾ, ਅੰਮ੍ਰਿਤਸਰ ਵਜੋਂ ਹੋਈ ਹੈ ਸੋ ਬੀਤੇ ਸ਼ੁੱਕਰਵਾਰ ਵਿਸ਼ੂ ਕੁਮਾਰ ਆਪਣੀ ਹੌਂਡਾ ਅਮੇਜ਼ ਕਾਰ ਨੰਬਰ ਪੀਬੀ-02-ਡੀਯੂ-9214 ਵਿੱਚ ਸਵਾਰ ਹੋ ਕੇ ਕੰਮਕਾਜ ਦੇ ਸਿਲਸਿਲੇ ਤੋਂ ਬਾਅਦ ਗੋਇੰਦਵਾਲ ਸਾਹਿਬ ਤੋਂ ਆਪਣੇ ਘਰ ਅੰਮ੍ਰਿਤਸਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਵਈਪੁਈ ਨੇੜੇ ਪਹੁੰਚਿਆ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਮੌਜੂਦ ਇੱਕ ਦਰੱਖਤ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ ਨੂੰ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਨੌਜਵਾਨ ਦੀ ਘਟਨਾ ਸਥਾਨ ਉੱਪਰ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਉਪਰੰਤ ਸਬੰਧਤ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਹਾਦਸਾਗ੍ਰਸਤ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਇਹ ਵੀ ਪੜ੍ਹੋ- ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ਼੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
