ਤਾਸ਼ ਖੇਡਦਿਆਂ ਹੋਈ ਤੂੰ-ਤੂੰ, ਮੈਂ-ਮੈਂ, ਕਰ ਦਿੱਤਾ ਨੌਜਵਾਨ ਦਾ ਕਤਲ

Wednesday, Jul 29, 2020 - 05:42 PM (IST)

ਤਾਸ਼ ਖੇਡਦਿਆਂ ਹੋਈ ਤੂੰ-ਤੂੰ, ਮੈਂ-ਮੈਂ, ਕਰ ਦਿੱਤਾ ਨੌਜਵਾਨ ਦਾ ਕਤਲ

ਮਾਛੀਵਾੜਾ ਸਾਹਿਬ (ਟੱਕਰ) : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਵਿਖੇ ਤਾਸ਼ ਖੇਡਦਿਆਂ ਹੋਈ ਤੂੰ-ਤੂੰ, ਮੈਂ-ਮੈਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਉਥੇ ਕਰੀਬ 5 ਤੋਂ ਵੱਧ ਵਿਅਕਤੀਆਂ ਨੇ ਸਮਰਾਲਾ ਦੇ ਹਿੰਮਤ ਨਗਰ ਵਾਸੀ ਦਾਰਾ ਸਿੰਘ (42) ਦਾ ਗਲ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦਾਰਾ ਸਿੰਘ ਭਰਾ ਬਹਾਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਦੋਵੇਂ ਪਰਿਵਾਰ ਸਮੇਤ ਬਲੀਏਵਾਲ ਵਿਖੇ ਆਪਣੇ ਫੁੱਫੜ ਦੇ ਭੋਗ 'ਤੇ ਆਏ ਸਨ ਅਤੇ ਉਸ ਤੋਂ ਬਾਅਦ ਸਾਰੇ ਤਾਸ਼ ਖੇਡਣ ਲੱਗ ਗਏ। ਤਾਸ਼ ਖੇਡਦਿਆਂ ਹੀ ਦਾਰਾ ਸਿੰਘ ਦੀ ਗੇਲੀ, ਬਲਜੀਤ ਦੋਵੇਂ ਵਾਸੀ ਬਲੀਏਵਾਲ, ਗੋਬਿੰਦ, ਸਾਗਰ ਦੋਵੇਂ ਵਾਸੀ ਜਾਡਲਾ ਨਾਲ ਤੂੰ-ਤੂੰ, ਮੈਂ-ਮੈਂ ਹੋ ਗਈ ਅਤੇ ਇਹ ਲੜਾਈ ਭਿਆਨਕ ਰੂਪ ਧਾਰਨ ਕਰ ਗਈ।

ਇਹ ਵੀ ਪੜ੍ਹੋ : ਰਣਜੀਤ ਸਿੰਘ ਬ੍ਰਹਮਪੁਰਾ ਦਾ ਸੁਖਦੇਵ ਸਿੰਘ ਢੀਂਡਸਾ 'ਤੇ ਵੱਡਾ ਖ਼ੁਲਾਸਾ

PunjabKesari

ਬਿਆਨਕਰਤਾ ਬਹਾਦਰ ਸਿੰਘ ਅਨੁਸਾਰ ਇਨ੍ਹਾਂ 4 ਵਿਅਕਤੀਆਂ ਤੋਂ ਇਲਾਵਾ ਹੋਰ ਅਣਪਛਾਤੇ ਵਿਅਕਤੀਆਂ ਨੇ ਰਲ ਕੇ ਉਸ ਦੇ ਭਰਾ ਦਾ ਗਲਾ ਘੁੱਟ ਦਿੱਤਾ ਅਤੇ ਜਦੋਂ ਉਸਨੇ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਵੀ ਸੱਟਾਂ ਵੱਜੀਆਂ। ਗੰਭੀਰ ਹਾਲਤ 'ਚ ਦਾਰਾ ਸਿੰਘ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਕੂੰਮਕਲਾਂ ਥਾਣਾ ਮੁਖੀ ਪਰਮਜੀਤ ਸਿੰਘ ਮੌਕੇ 'ਤੇ ਪਹੁੰਚ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾਰਾ ਸਿੰਘ ਦੇ ਭਰਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜੋ ਵੀ ਕਥਿਤ ਦੋਸ਼ੀ ਹੋਣਗੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਜਾਵੇਗਾ। ਪੁਲਸ ਵਲੋਂ ਲਾਸ਼ ਕਬਜ਼ੇ 'ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਦਾਰਾ ਸਿੰਘ ਬਹੁਤ ਗਰੀਬ ਨਾਲ ਸਬੰਧ ਰੱਖਦਾ ਹੈ ਜੋ ਕਿ ਕਿੱਤੇ ਵਜੋਂ ਪਿੰਡਾਂ 'ਚ ਫੇਰੀ ਲਗਾ ਕੇ ਜ਼ਿੰਦੇ-ਕੁੰਝੀਆਂ ਵੇਚਣ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ : ਫਿਰ ਸੇਰ ਨੂੰ ਟੱਕਰਿਆ ਸਵਾ ਸੇਰ, ਪੁਲਸ ਨੇ ਕੱਟਿਆ ਚਲਾਣ, ਬਿਜਲੀ ਮਹਿਕਮੇ ਨੇ ਕੱਟ 'ਤਾ ਥਾਣੇ ਦਾ ਮੀਟਰ


author

Gurminder Singh

Content Editor

Related News