ਚੰਡੀਗੜ੍ਹ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਸਰੀਰ 'ਤੇ ਮਿਲੇ ਡੂੰਘੇ ਜ਼ਖਮਾਂ ਦੇ ਨਿਸ਼ਾਨ

Wednesday, Sep 30, 2020 - 03:44 PM (IST)

ਚੰਡੀਗੜ੍ਹ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਸਰੀਰ 'ਤੇ ਮਿਲੇ ਡੂੰਘੇ ਜ਼ਖਮਾਂ ਦੇ ਨਿਸ਼ਾਨ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-54 ਦੀਆਂ ਝਾੜੀਆਂ 'ਚੋਂ ਇਕ ਨੌਜਵਾਨ ਦੀ ਖੂਨ ਨਾਲ ਲੱਥਪਥ ਲਾਸ਼ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ-54 ਦੀਆਂ ਝਾੜੀਆਂ 'ਚ ਖੂਨ ਨਾਲ ਲੱਥਪਥ ਲਾਸ਼ ਪਈ ਹੈ।

ਇਹ ਵੀ ਪੜ੍ਹੋ : 8ਵੀਂ ਦੀ ਆਨਲਾਈਨ ਪ੍ਰੀਖਿਆ ਦੌਰਾਨ 7 ਮਿੰਟ ਚੱਲੀ 'ਅਸ਼ਲੀਲ ਵੀਡੀਓ', ਸ਼ਰਮਨਾਕ ਬਣੀ ਸਥਿਤੀ

PunjabKesari

 ਇਸ ਤੋਂ ਬਾਅਦ ਸੈਕਟਰ-39 ਥਾਣੇ ਦੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸੈਕਟਰ-16 ਦੇ ਹਸਪਤਾਲ ਵਿਖੇ ਪੋਸਟ ਮਾਰਟਮ ਲਈ ਭੇਜ ਦਿੱਤਾ।

ਇਹ ਵੀ ਪੜ੍ਹੋ : ਮੁਲਤਾਨੀ ਅਗਵਾ ਮਾਮਲੇ ਦੀ ਜਾਂਚ 'ਚ ਸ਼ਾਮਲ ਨਹੀਂ ਹੋਏ 'ਸੁਮੇਧ ਸੈਣੀ', ਜਾਣੋ ਕੀ ਰਿਹਾ ਕਾਰਨ

ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਜਿਸ ਦੇ ਸਰੀਰ 'ਤੇ ਡੂੰਘੇ ਜ਼ਖਮਾਂ ਦੇ ਨਿਸ਼ਾਨ ਪਾਏ ਗਏ ਹਨ। ਫਿਲਹਾਲ ਪੁਲਸ ਵੱਲੋਂ ਲਾਸ਼ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਆਸ਼ਕ ਨਾਲ ਸਹੁਰੇ ਘਰ ਰੰਗਰਲੀਆਂ ਮਨਾ ਰਹੀ ਸੀ ਵਿਆਹੁਤਾ, ਉੱਡੇ ਹੋਸ਼ ਜਦੋਂ ਅਚਾਨਕ ਆ ਧਮਕਿਆ ਜੇਠ
 


author

Babita

Content Editor

Related News