ਹਾਕੀ ਦੀ ਨੈਸ਼ਨਲ ਖਿਡਾਰਣ ''ਤੇ ਨੌਜਵਾਨ ਦੇ ਕਤਲ ਦਾ ਦੋਸ਼, ਰੋਂਦੇ ਪਰਿਵਾਰ ਨੇ ਸੁਣਾਈ ਦਰਦ ਭਰੀ ਦਾਸਤਾਨ

Saturday, Feb 06, 2021 - 11:37 AM (IST)

ਹਾਕੀ ਦੀ ਨੈਸ਼ਨਲ ਖਿਡਾਰਣ ''ਤੇ ਨੌਜਵਾਨ ਦੇ ਕਤਲ ਦਾ ਦੋਸ਼, ਰੋਂਦੇ ਪਰਿਵਾਰ ਨੇ ਸੁਣਾਈ ਦਰਦ ਭਰੀ ਦਾਸਤਾਨ

ਫਤਿਹਗੜ੍ਹ ਸਾਹਿਬ (ਵਿਪਨ) : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ 'ਚ ਹਾਕੀ ਦੀ ਨੈਸ਼ਨਲ ਖਿਡਾਰਣ ਅਤੇ ਉਸ ਦੇ ਪਰਿਵਾਰ 'ਤੇ ਇਕ ਨੌਜਵਾਨ ਦਾ ਕਤਲ ਕਰਨ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਵਿਅਕਤੀ ਨੇ ਪਤਨੀ ਨੇ ਬੱਚਿਆਂ ਸਮੇਤ ਖ਼ੁਦ ਨੂੰ ਮਾਰੀ ਗੋਲੀ

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਬੀਤੀ ਰਾਤ ਕੁੱਝ ਲੋਕ ਉਨ੍ਹਾਂ ਦੇ ਘਰ ਆਏ ਅਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸ ਨੇ ਪੁੱਤਰ ਸਤਨਾਮ ਨਾਲ ਕੁੱਟਮਾਰ ਕਰਨ ਲੱਗੇ।

ਇਹ ਵੀ ਪੜ੍ਹੋ : ਬਟਾਲਾ 'ਚ ਚੋਣ ਪ੍ਰਚਾਰ ਦੌਰਾਨ ਚੱਲੀ ਗੋਲੀ, ਕਾਂਗਰਸੀ ਉਮੀਦਵਾਰ 'ਤੇ ਮਾਮਲਾ ਦਰਜ

ਇਸ ਤੋਂ ਬਾਅਦ ਉਕਤ ਲੋਕ ਸਤਨਾਮ ਨੂੰ ਕੁੱਟਦੇ ਹੋਏ ਬਾਹਰ ਲੈ ਗਏ। ਇਸ ਦੌਰਾਨ ਹਾਕੀ ਦੀ ਨੈਸ਼ਨਲ ਖਿਡਾਰਣ ਨੇ ਉਨ੍ਹਾਂ ਦੇ ਪੁੱਤਰ ਦੇ ਸਿਰ 'ਚ ਹਾਕੀ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : 26 ਜਨਵਰੀ ਦੀ ਹਿੰਸਾ ਮਗਰੋਂ ਅਲਰਟ 'ਤੇ 'ਕਿਸਾਨ', 'ਚੱਕਾ ਜਾਮ' ਨੂੰ ਲੈ ਕੇ ਬਣਾਈ ਇਹ ਰਣਨੀਤੀ

ਉੱਥੇ ਹੀ ਥਾਣਾ ਬੱਸੀ ਪਠਾਣਾ ਦੇ ਐਸ. ਐਚ. ਓ. ਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅੱਗੇ ਦੀ ਜਾਂਚ ਜਾਰੀ ਹੈ।
ਨੋਟ : ਆਪਣੀ ਰੰਜਿਸ਼ ਦੇ ਚੱਲਦਿਆਂ ਕਤਲ ਕਰਨ ਵਰਗੀਆਂ ਹੋ ਰਹੀਆਂ ਘਟਨਾਵਾਂ ਬਾਰੇ ਦਿਓ ਰਾਏ
 


author

Babita

Content Editor

Related News