ਨੂਰਮਹਿਲ ਤੋਂ ਵੱਡੀ ਖ਼ਬਰ : ਤੜਕੇ ਸਵੇਰੇ ਘਰ ''ਚ ਵੜ ਕੇ ਗੋਲੀਆਂ ਨਾਲ ਭੁੰਨਿਆ ਨੌਜਵਾਨ, ਇਲਾਕੇ ''ਚ ਫੈਲੀ ਦਹਿਸ਼ਤ

08/10/2021 9:44:39 AM

ਨੂਰਮਹਿਲ (ਮੁਨੀਸ਼) : ਨੂਰਮਹਿਲ 'ਚ ਉਸ ਵੇਲੇ ਲੋਕਾਂ 'ਚ ਦਹਿਸ਼ਤ ਫੈਲ ਗਈ, ਜਦੋਂ ਤੜਕੇ ਸਵੇਰੇ ਕੁੱਝ ਲੋਕਾਂ ਨੇ ਘਰ 'ਚ ਵੜ ਕੇ ਇਕ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸ ਘਟਨਾ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਤੜਕੇ ਸਵੇਰੇ ਵਾਪਰੀ ਵੱਡੀ ਵਾਰਦਾਤ, ਵਿਅਕਤੀ ਨੇ ਪਹਿਲਾਂ ਪਤਨੀ ਤੇ ਫਿਰ ਸੱਸ ਨੂੰ ਮਾਰੀ ਗੋਲੀ

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਰੋਹਿਤ ਕੁਮਾਰ ਪੁੱਤਰ ਰਾਮ ਲੁਭਾਇਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 6 ਵਜੇ ਦੇ ਕਰੀਬ ਹਮਲਾਵਰ ਇਕ ਸਕੂਟਰੀ 'ਤੇ ਆਏ ਅਤੇ ਰੋਹਿਤ ਦੇ ਘਰ 'ਚ ਵੜ ਕੇ ਗੋਲੀਆਂ ਮਾਰ ਉਸ ਨੂੰ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਟਿਫਨ ਬੰਬ ਮਿਲਣ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ, DGP ਨੇ ਲੋਕਾਂ ਨੂੰ ਕੀਤੀ ਅਪੀਲ (ਤਸਵੀਰਾਂ)

ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita