ਪਟਿਆਲਾ ''ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਜਾਂਚ ''ਚ ਜੁੱਟੀ ਪੁਲਸ

Wednesday, Jan 26, 2022 - 04:27 PM (IST)

ਪਟਿਆਲਾ ''ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਜਾਂਚ ''ਚ ਜੁੱਟੀ ਪੁਲਸ

ਪਟਿਆਲਾ (ਇੰਦਰਜੀਤ) : ਪਟਿਆਲਾ ਦੇ ਥਾਣਾ ਅਰਬਨ ਅਸਟੇਟ ਅਧੀਨ ਪੈਂਦੇ ਇਲਾਕੇ ਵਿਚ ਇਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਅਰਬਨ ਅਸਟੇਟ ਅਧੀਨ ਪੈਂਦੇ ਇਲਾਕੇ ਦੇ ਇਕ ਘਰ ਵਿਚ ਲਾਸ਼ ਪਈ ਹੋਈ ਹੈ। ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਇਹ ਲਾਸ਼ ਇਕ ਨੌਜਵਾਨ ਦੀ ਸੀ।

ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਨੌਜਵਾਨ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 


author

Babita

Content Editor

Related News