ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਸੀ ਕਤਲ, ਕੁੜੀ ਤੇ ਉਸ ਦਾ ਭਰਾ ਗ੍ਰਿਫ਼ਤਾਰ

Friday, Aug 06, 2021 - 11:59 AM (IST)

ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਸੀ ਕਤਲ, ਕੁੜੀ ਤੇ ਉਸ ਦਾ ਭਰਾ ਗ੍ਰਿਫ਼ਤਾਰ

ਅੰਮ੍ਰਿਤਸਰ (ਅਰੁਣ) : ਵੇਰਕਾ ਇਲਾਕੇ ’ਚ ਪ੍ਰੇਮ ਸਬੰਧਾਂ ਦੇ ਚੱਲਦਿਆਂ ਨੌਜਵਾਨ ਜਗਤਾਰ ਸਿੰਘ ਜੱਗਾ ਦੇ ਕਤਲ ਮਾਮਲੇ 'ਚ ਕੁੜੀ ਅਤੇ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਕੁੜੀ ਦੇ ਪਰਿਵਾਰ ਦੇ 4 ਮੈਂਬਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਪੈਰਵਾਈ ਕਰਦਿਆਂ ਥਾਣਾ ਵੇਰਕਾ ਦੀ ਪੁਲਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁੜੀ ਦੇ ਇਕ ਭਰਾ ਸਮੇਤ ਕੁੜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਥਾਣਾ ਮੁਖੀ ਸਬ-ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਦੇ ਕਤਲ ਸਬੰਧੀ ਪੁਲਸ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵੇਰਕਾ ਨਵੀਂ ਆਬਾਦੀ ਵਾਸੀ ਧਰਮਪਾਲ, ਉਸ ਦੇ ਪੁੱਤਰਾਂ ਰਵੀ ਕੁਮਾਰ, ਅਸ਼ਵਨੀ ਕੁਮਾਰ ਅਤੇ ਸ਼ੈਲੀ ਪੁੱਤਰੀ ਧਰਮਪਾਲ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਪੁਲਸ ਵੱਲੋਂ ਵਾਰਦਾਤ ਦੇ 24 ਘੰਟਿਆਂ ’ਚ ਮੁਲਜ਼ਮ ਰਵੀ ਕੁਮਾਰ ਅਤੇ ਉਸ ਦੀ ਭੈਣ ਸ਼ੈਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਮੁਖੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਮੁਲਜ਼ਮ ਅਸ਼ਵਨੀ ਕੁਮਾਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
 


author

Babita

Content Editor

Related News