ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ''ਚ ਪੁਲਸ ਦੀ ਸਖ਼ਤ ਕਾਰਵਾਈ

Monday, Sep 21, 2026 - 04:21 PM (IST)

ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ''ਚ ਪੁਲਸ ਦੀ ਸਖ਼ਤ ਕਾਰਵਾਈ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਕਸਬਾ ਮੱਖੂ 'ਚ ਬੀਤੇ ਦਿਨ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪੁਲਸ ਨੇ 8 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੱਖੂ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਵਿੰਦਰ ਸਿੰਘ ਉਰਫ਼ ਦੀਪੂ ਦੀ ਮਾਂ ਗੁਰਮੀਤ ਕੌਰ ਪਤਨੀ ਰਸਾਲ ਸਿੰਘ ਵਾਸੀ ਪਿੰਡ ਪਧਰੀ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਜਸਵੰਤ ਸਿੰਘ ਪੁੱਤਰ ਪਿਆਰਾ ਸਿੰਘ, ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ, ਸਰਬਜੀਤ ਸਿੰਘ ਪੁੱਤਰ ਜਸਵੰਤ ਸਿੰਘ, ਰਾਜਬੀਰ ਕੌਰ ਪਤਨੀ ਰਣਜੀਤ ਕੌਰ, ਪਿੱਦੂ ਪਤਨੀ ਤਰਸੇਮ ਸਿੰਘ ਅਤੇ 3 ਹੋਰ ਅਣਪਛਾਤੇ ਵਿਅਕਤੀਆਂ ਨੇ ਲੜਾਈ-ਝਗੜੇ ਦੀ ਰੰਜਿਸ਼ ਰੱਖੀ ਸੀ।

ਇਸ ਦੇ ਚੱਲਦਿਆਂ ਉਨ੍ਹਾਂ ਨੇ  2 ਗੱਡੀਆਂ 'ਚ ਕਾਤਲਾਂ ਨੂੰ ਭੇਜ ਕੇ ਰੇਕੀ ਕਰਵਾਉਂਦੇ ਹੋਏ ਉਸ ਦੇ ਪੁੱਤਰ ਦਵਿੰਦਰ ਸਿੰਘ ਉਮਰ ਕਰੀਬ 26 ਸਾਲ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।


author

Babita

Content Editor

Related News