ਕੱਵਾਲੀਆਂ ਦੇ ਪ੍ਰੋਗਰਾਮ 'ਚ ਪਿਆ ਚੀਕ-ਚਿਹਾੜਾ, ਜਵਾਨ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Thursday, Jan 19, 2023 - 01:09 PM (IST)

ਕੱਵਾਲੀਆਂ ਦੇ ਪ੍ਰੋਗਰਾਮ 'ਚ ਪਿਆ ਚੀਕ-ਚਿਹਾੜਾ, ਜਵਾਨ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-38 'ਚ ਚੱਲ ਰਹੇ ਕੱਵਾਲੀਆਂ ਦੇ ਪ੍ਰੋਗਰਾਮ ਦੌਰਾਨ ਉਸ ਵੇਲੇ ਚੀਕ-ਚਿਹਾੜਾ ਪੈ ਗਿਆ, ਜਦੋਂ ਕੁੱਝ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਜਵਾਨ ਮੁੰਡੇ ਨੂੰ ਲਹੂ-ਲੁਹਾਨ ਕਰ ਦਿੱਤਾ। ਜ਼ਖਮੀ ਮੁੰਡੇ ਨੂੰ ਤੁਰੰਤ ਪੀ. ਜੀ. ਆਈ. ਦੇ ਟਰੋਮਾ ਵਾਰਡ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਸਾਹਿਲ ਦੇ ਤੌਰ 'ਤੇ ਕੀਤੀ ਗਈ ਹੈ, ਜੋ ਕਿ ਸੈਕਟਰ-38 'ਚ ਪ੍ਰਾਈਵੇਟ ਨੌਕਰੀ ਕਰਦਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ 108 ਐਂਬੂਲੈਂਸ ਚਾਲਕਾਂ ਨੇ ਖ਼ਤਮ ਕੀਤੀ ਹੜਤਾਲ, ਲਾਡੋਵਾਲ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ

ਫਿਲਹਾਲ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਾਹਿਲ ਦੇ ਚਾਚਾ ਬਿੰਨੀ ਨੇ ਦੱਸਿਆ ਕਿ ਉਹ ਘਰ ਸੀ ਅਤੇ ਇੱਕ ਬੱਚੇ ਨੇ ਉਸ ਨੂੰ ਦੱਸਿਆ ਕਿ ਸਾਹਿਲ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਜੀਤੀ ਸਿੱਧੂ' ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਸਾਹਿਲ ਲਹੂ-ਲੁਹਾਨ ਹਾਲਤ 'ਚ ਡਿੱਗਿਆ ਪਿਆ ਸੀ, ਜਿਸ ਨੂੰ ਉਹ ਤੁਰੰਤ ਪੀ. ਜੀ. ਆਈ. ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸਾਹਿਲ ਆਪਣੇ ਪਿੱਛੇ ਛੋਟੇ ਭਰਾ ਨੂੰ ਛੱਡ ਗਿਆ ਹੈ, ਜਦੋਂ ਕਿ ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਹ ਆਪਣੇ ਦਾਦਾ-ਦਾਦੀ ਕੋਲ ਰਹਿੰਦਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News