ਫਿਰੋਜ਼ਪੁਰ ''ਚ ਸ਼ਰੇਆਮ ਗੁੰਡਾਗਰਦੀ, ਤਾਬੜਤੋੜ ਗੋਲੀਆਂ ਚਲਾ ਕਤਲ ਕੀਤਾ ਨੌਜਵਾਨ

Tuesday, Jan 05, 2021 - 09:33 AM (IST)

ਫਿਰੋਜ਼ਪੁਰ ''ਚ ਸ਼ਰੇਆਮ ਗੁੰਡਾਗਰਦੀ, ਤਾਬੜਤੋੜ ਗੋਲੀਆਂ ਚਲਾ ਕਤਲ ਕੀਤਾ ਨੌਜਵਾਨ

ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ 'ਚ ਗੋਲੀਆਂ ਚੱਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਇੱਥੇ ਸ਼ਰੇਆਮ ਤਾਬੜਤੋੜ ਗੋਲੀਆਂ ਚਲਾਉਂਦੇ ਹੋਏ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ 'ਗਰੀਬ' ਧੀਆਂ ਨੂੰ ਸਰਕਾਰ ਨੇ ਦਿੱਤੀ ਖ਼ੁਸ਼ਖ਼ਬਰੀ, ਦਲਿਤ ਨੌਜਵਾਨਾਂ ਦੇ ਕਰਜ਼ੇ ਸਬੰਧੀ ਵੀ ਅਹਿਮ ਐਲਾਨ

PunjabKesari

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਤਨੀ ਮੋਨਾ ਰਾਣੀ ਨੇ ਦੱਸਿਆ ਕਿ ਉਹ ਕਾਰ 'ਚ ਆਪਣੇ ਪਤੀ ਚੇਤਨ ਅਤੇ ਬੱਚਿਆਂ ਨਾਲ ਝੰਡੀ ਨਗਰ 'ਚੋਂ ਲੰਘ ਰਹੇ ਸਨ ਕਿ ਅਚਾਨਕ ਪਿੱਛਿਓਂ ਆ ਰਹੀ ਇਕ ਗੱਡੀ ਉਨ੍ਹਾਂ ਦੀ ਕਾਰ 'ਚ ਲੱਗੀ ਅਤੇ ਗੱਡੀ 'ਚ ਬੈਠੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਚੇਤਨ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ।

ਇਹ ਵੀ ਪੜ੍ਹੋ : PSEB ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਮਿਲਿਆ ਇਹ ਖ਼ਾਸ ਮੌਕਾ

PunjabKesari

ਇਸ ਤੋਂ ਬਾਅਦ ਉਕਤ ਵਿਅਕਤੀ ਗੱਡੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਂ ਹਾਲਤ 'ਚ ਚੇਤਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ। ਇਸ ਘਟਨਾ ਤੋਂ ਬਾਅਦ ਜਿੱਥੇ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਦਿੱਲੀ ਮੋਰਚੇ ਦੌਰਾਨ ਫਿਰ ਬੁਰੀ ਖ਼ਬਰ, ਭਾਕਿਊ ਰਾਜੇਵਾਲ ਦੇ ਖਜ਼ਾਨਚੀ ਜੰਗੀਰ ਪ੍ਰਤਾਪਗੜ੍ਹ ਦੀ ਮੌਤ

ਇਸ ਬਾਰੇ ਡੀ. ਐਸ. ਪੀ. ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਜਦੋਂ ਸ਼ਹਿਰ 'ਚ ਲਗਾਤਾਰ ਹੋ ਰਹੀਆਂ ਫਾਇਰਿੰਗ ਦੀਆਂ ਘਟਨਾਵਾਂ ਬਾਰੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਜਾਂਚ ਦੀ ਗੱਲ ਕਹਿ ਕੇ ਚਲੇ ਗਏ।
ਨੋਟ : ਫਿਰੋਜ਼ਪੁਰ 'ਚ ਲਗਾਤਾਰ ਹੋ ਰਹੀਆਂ ਫਾਇਰਿੰਗ ਦੀਆਂ ਘਟਨਾਵਾਂ ਬਾਰੇ ਤੁਹਾਡੀ ਕੀ ਹੈ ਰਾਏ


author

Babita

Content Editor

Related News