ਸਿਵਲ ਹਸਪਤਾਲ 'ਚ ਰਾਤ ਵੇਲੇ ਖੇਡੀ ਗਈ ਖੂਨੀ ਖੇਡ, ਐਮਰਜੈਂਸੀ 'ਚ ਵੜ ਕੇ ਕਤਲ ਕੀਤਾ ਨੌਜਵਾਨ (ਤਸਵੀਰਾਂ)
Friday, Jul 15, 2022 - 12:07 PM (IST)
ਲੁਧਿਆਣਾ (ਰਾਜ) : ਮਹਾਨਗਰ ’ਚ ਬਦਮਾਸ਼ਾਂ ਦੇ ਹੌਂਸਲੇ ਵੱਧਦੇ ਜਾ ਰਹੇ ਹਨ। ਦੇਰ ਰਾਤ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਏ ਇਕ ਨੌਜਵਾਨ ’ਤੇ ਐਮਰਜੈਂਸੀ ਦੇ ਅੰਦਰ ਹੀ ਹਮਲਾ ਕਰ ਦਿੱਤਾ ਗਿਆ। ਛੋਟੀ ਉਮਰ ਦੇ ਹਮਲਾਵਰਾਂ ਨੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਐਮਰਜੈਂਸੀ ’ਚ ਡਾਕਟਰ ਅਤੇ ਹੋਰ ਸਟਾਫ਼ ਮੌਜੂਦ ਸੀ, ਜੋ ਡਰਦੇ ਮਾਰੇ ਇਧਰ-ਉਧਰ ਲੁਕ ਗਏ ਅਤੇ ਕੁੱਝ ਉਥੋਂ ਭੱਜ ਗਏ। ਹਮਲਾਵਰਾਂ ਨੇ ਐਮਰਜੈਂਸੀ ਦਾ ਸਾਰਾ ਸਮਾਨ ਸੁੱਟ ਦਿੱਤਾ ਅਤੇ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ। ਹਮਲਾਵਰ ਨੌਜਵਾਨ ਨੂੰ ਗੰਭੀਰ ਰੂਪ ’ਚ ਜ਼ਖਮੀ ਕਰਨ ਤੋਂ ਬਾਅਦ ਆਸਾਨੀ ਨਾਲ ਉੱਥੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਮਮਤਾ ਦੀ ਮੂਰਤ ਮਾਂ ਨੇ ਜਿਗਰ ਦੇ ਟੋਟੇ ਨਾਲ ਜੋ ਹਸ਼ਰ ਕੀਤਾ, ਸੁਣ ਕੰਬਣੀ ਛਿੜ ਜਾਵੇਗੀ (ਤਸਵੀਰਾਂ)
ਇਸ ਦੌਰਾਨ ਜ਼ਖਮੀ ਨੌਜਵਾਨ ਦੇ ਰਿਸ਼ਤੇਦਾਰ ਵੀ ਪਹੁੰਚ ਗਏ, ਜੋ ਉਸ ਨੂੰ ਸੀ. ਐੱਮ. ਸੀ. ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-2 ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਘਟਨਾ ਦੇਰ ਰਾਤ ਕਰੀਬ ਸਾਢੇ 12 ਵਜੇ ਦੀ ਹੈ। ਜਾਣਕਾਰੀ ਅਨੁਸਾਰ ਸਰਵਣ ਕੁਮਾਰ ਵਾਸੀ ਈ. ਡਬਲਯੂ. ਐੱਸ. ਦੀ ਕਾਲੋਨੀ ’ਚ ਕੁੱਝ ਨੌਜਵਾਨਾਂ ਨਾਲ ਲੜਾਈ ਹੋ ਗਈ। ਉਹ ਆਪਣੇ ਦੋਸਤ ਨਾਲ ਸਿਵਲ ਹਸਪਤਾਲ ’ਚ ਇਲਾਜ ਲਈ ਆਇਆ ਹੋਇਆ ਸੀ। ਉਹ ਐਮਰਜੈਂਸੀ ਦੇ ਬਾਹਰ ਆਪਣੀ ਵਾਰੀ ਦੀ ਉਡੀਕ ਕਰ ਰਿਹਾ ਸੀ।
ਇਹ ਵੀ ਪੜ੍ਹੋ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਦਾ ਦਿਹਾਂਤ
ਫਿਰ ਉਸ ਨਾਲ ਕੁੱਟਮਾਰ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਨੌਜਵਾਨ ਉੱਥੇ ਪਹੁੰਚ ਗਏ। ਉਨ੍ਹਾਂ ਨੂੰ ਦੇਖ ਕੇ ਸਰਵਣ ਦਾ ਦੋਸਤ ਬਾਹਰ ਭੱਜਿਆ ਅਤੇ ਸਰਵਣ ਐਮਰਜੈਂਸੀ ਦੇ ਅੰਦਰ ਜਾ ਕੇ ਲੁਕਣ ਲੱਗਾ। ਹਮਲਾਵਰ ਵੀ ਉਸ ਦਾ ਪਿੱਛਾ ਕਰਦੇ ਹੋਏ ਅੰਦਰ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਐਮਰਜੈਂਸੀ ਦਾ ਸਮਾਨ ਚੁੱਕ-ਚੁੱਕ ਕੇ ਉਸ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਹਮਲਾਵਰਾਂ ਵਲੋਂ ਸਰਵਣ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੀਆਂ ਸਾਰੀਆਂ ਮੰਡੀਆਂ ਭਲਕੇ ਰਹਿਣਗੀਆਂ ਬੰਦ, ਜਾਣੋ ਕੀ ਹੈ ਕਾਰਨ
ਇਹ ਦੇਖ ਕੇ ਐਮਰਜੈਂਸੀ ’ਚ ਮੌਜੂਦ ਸਟਾਫ਼ ਭੱਜ ਗਿਆ। ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਜਦੋਂ ਸਿਵਲ ਹਸਪਤਾਲ ਜੰਗ ਦਾ ਅਖਾੜਾ ਬਣ ਗਿਆ ਹੋਵੇ, ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਸਿਵਲ ਹਸਪਤਾਲ ਦੀ ਸੁਰੱਖਿਆ ਨਹੀਂ ਵਧਾ ਰਿਹਾ। ਸੁਰੱਖਿਆ ਦੇ ਨਾਂ ’ਤੇ ਚੌਂਕੀ ’ਚ ਰਾਤ ਸਮੇਂ ਇਕ ਹੀ ਪੁਲਸ ਮੁਲਾਜ਼ਮ ਤਾਇਨਾਤ ਹੁੰਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ