ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 3 ਭੈਣਾਂ ਦਾ ਇਕਲੌਤਾ ਭਰਾ

Tuesday, Jun 14, 2022 - 12:10 PM (IST)

ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 3 ਭੈਣਾਂ ਦਾ ਇਕਲੌਤਾ ਭਰਾ

ਲੁਧਿਆਣਾ (ਨਰਿੰਦਰ, ਰਿਸ਼ੀ) : ਲੁਧਿਆਣਾ ਦੇ ਥਾਣਾ ਦੁੱਗਰੀ ਇਲਾਕੇ ਜਵੱਦੀ ਪੁਲ ਨੇੜੇ ਇਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਸੁੱਟ ਦਿੱਤਾ ਗਿਆ। ਜਾਣਕਾਰੀ ਮੁਤਾਬਕ ਥਾਣਾ ਦੁੱਗਰੀ ਖੇਤਰ 'ਚ ਪੈਂਦੇ ਜਬੱਦੀ ਸੂਆ ਰੋਡ 'ਤੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਇਕ ਨੌਜਵਾਨ ਦੇ ਕਤਲ ਦੀ ਵਾਰਦਾਤ ਸਾਹਮਣੇ ਆਈ। ਇਸ ਘਟਨਾ ਦਾ ਪਤਾ ਲੱਗਦੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 31 ਜੁਲਾਈ ਤੋਂ ਬਿਲਕੁਲ ਬੰਦ ਹੋ ਜਾਣਗੇ 'ਅਸ਼ਟਾਮ ਪੇਪਰ', ਈ-ਸਟੈਂਪਿੰਗ ਰਾਹੀਂ ਹੋਵੇਗਾ ਕੰਮ

ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (30) ਦੇ ਰੂਪ 'ਚ ਹੋਈ ਹੈ, ਜਿਸ ਦੀ ਧੌਣ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਹਨ। ਪੁਲਸ ਮੁਤਾਬਕ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਤਿੰਨੇ ਭੈਣਾਂ ਵਿਆਹੁਤਾ ਹਨ। ਕੁਲਦੀਪ ਘਟਨਾ ਸਥਾਨ ਦੇ ਨੇੜੇ ਹੀ ਰਹਿੰਦਾ ਸੀ। ਸੋਮਵਾਰ ਰਾਤ ਨੂੰ ਮ੍ਰਿਤਕ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਗਿਆ ਸੀ। ਮੰਗਲਵਾਰ ਸਵੇਰੇ ਲੋਕਾਂ ਨੇ ਉਸ ਦੀ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਪਤਨੀ ਨਾਲ ਝਗੜੇ ਮਗਰੋਂ 6 ਮਹੀਨੇ ਦੇ ਪੁੱਤ ਦੀ ਲਈ ਜਾਨ

ਫਿਲਹਾਲ ਪੁਲਸ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਲ ਖੰਗਾਲ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਅਤੇ ਇਸ ਸਬੰਧ 'ਚ ਜਾਂਚ-ਪੜਤਾਲ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਕਾਬੂ ਕਰ ਲਏ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News