ਤੇਜ਼ਧਾਰ ਹਥਿਆਰਾਂ ਨਾਲ ਵੱਢ ''ਤਾ ਨੌਜਵਾਨ, ਇਕ-ਦੂਜੇ ''ਤੇ ਵਰ੍ਹਾਏ ਇੱਟਾਂ-ਪੱਥਰ

Wednesday, Sep 18, 2024 - 05:14 PM (IST)

ਤੇਜ਼ਧਾਰ ਹਥਿਆਰਾਂ ਨਾਲ ਵੱਢ ''ਤਾ ਨੌਜਵਾਨ, ਇਕ-ਦੂਜੇ ''ਤੇ ਵਰ੍ਹਾਏ ਇੱਟਾਂ-ਪੱਥਰ

ਲੁਧਿਆਣਾ (ਰਾਜ) : ਇੱਥੇ ਥਾਣਾ ਡਾਬਾ ਦੇ ਅਧੀਨ ਪੈਂਦੇ ਫਤਿਹ ਸਿੰਘ ਨਗਰ 'ਚ 2 ਧਿਰਾਂ ਦੀ ਆਪਸ 'ਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਵਲੋਂ ਇਕ-ਦੂਜੇ 'ਤੇ ਤੇਜ਼ਧਾਰ ਹਥਿਆਰ ਚਲਾਉਣ ਦੇ ਨਾਲ-ਨਾਲ ਇੱਟਾਂ, ਪੱਥਰ ਵਰ੍ਹਾਏ ਗਏ।

ਇਕ ਧਿਰ ਨੇ ਦੂਜੀ ਧਿਰ ਦੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਹੱਥ ਸੀ. ਸੀ. ਟੀ. ਵੀ. ਫੁਟੇਜ ਲੱਗ ਗਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News