ਪੰਜਾਬ 'ਚ ਫਿਰ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

Monday, Sep 16, 2024 - 11:20 AM (IST)

ਪੰਜਾਬ 'ਚ ਫਿਰ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਪਿੰਡ ਅਤਲਾ ਖ਼ੁਰਦ 'ਚ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਦਿਨ-ਦਿਹਾੜੇ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਮੇਲ ਸਿੰਘ ਉਰਫ਼ ਮੇਲਾ (45) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਧਮਾਕਾ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ

ਦੱਸਿਆ ਜਾ ਰਿਹਾ ਹੈ ਕਿ ਕਤਲ ਕਰਨ ਵਾਲੇ 3 ਲੋਕ ਸਨ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਲ ਸੀ। ਪੁਲਸ ਦੇ ਮੁਤਾਬਕ ਇਹ ਔਰਤ ਨੂੰ ਛੇੜਨ ਦਾ ਮਾਮਲਾ ਸੀ। ਉਸ ਨੂੰ ਲੈ ਕੇ ਗੁਰਮੇਲ ਸਿੰਘ ਦਾ ਕਤਲ ਕੀਤਾ ਗਿਆ ਹੈ। ਮਰਨ ਵਾਲਾ ਵਿਅਕਤੀ ਪਿੰਡ 'ਚ ਹੀ ਰਹਿੰਦਾ ਸੀ, ਕੁਆਰਾ ਸੀ ਅਤੇ ਇਕੱਲਾ ਰਹਿੰਦਾ ਸੀ।

ਇਹ ਵੀ ਪੜ੍ਹੋ : ਭਾਰਤ-ਕੈਨੇਡਾ ਵਿਚਾਲੇ ਤਣਾਅ ਦਾ ਪੰਜਾਬ 'ਤੇ ਮਾੜਾ ਅਸਰ, ਮਾਯੂਸ ਹੋਏ ਵਿਦਿਆਰਥੀ

ਫਿਲਹਾਲ ਪੁਲਸ ਕਾਤਲਾਂ ਨੂੰ ਫੜ੍ਹਨ ਲਈ ਥਾਂ-ਥਾਂ 'ਤੇ ਛਾਪੇਮਾਰੀ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਕਾਤਲਾਂ ਨੂੰ ਫੜ੍ਹ ਕੇ ਸਲਾਖ਼ਾਂ ਪਿੱਛੇ ਭੇਜ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


author

Babita

Content Editor

Related News