ਮੋਹਾਲੀ 'ਚ ਵੱਡੀ ਵਾਰਦਾਤ, ਹਸਪਤਾਲ ਦੇ ਮੇਲ ਨਰਸ ਦਾ ਬੇਰਹਿਮੀ ਨਾਲ ਕਤਲ
Monday, Jul 20, 2020 - 10:09 AM (IST)
ਮੋਹਾਲੀ (ਪਰਦੀਪ) : ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ 'ਚ ਮੇਲ ਨਰਸ ਵਜੋਂ ਤਾਇਨਾਤ ਇਕ 29 ਸਾਲਾ ਨੌਜਵਾਨ ਦਾ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਕੁੱਟਮਾਰ ਕਰ ਕੇ ਅਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਅਤੇ ਖੁਦ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਨੌਜਵਾਨ ਅਰੁਣ ਭਾਰਤਵਾਜ ਫੋਰਟਿਸ ਹਸਪਤਾਲ ਤੋਂ ਆਪਣੀ ਡਿਊਟੀ ਖਤਮ ਕਰ ਕੇ ਘਰ ਆ ਰਿਹਾ ਸੀ ਕਿ ਫੇਜ਼-9 ਵਿਖੇ ਸ਼ਰਾਬ ਦੇ ਠੇਕੇ ਦੇ ਬਾਹਰ ਖੜ੍ਹੇ 4-5 ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਇਹ ਤਕਰਾਰ ਅਰੁਣ ਦੀ ਜਾਨ ਲੈ ਬੈਠੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੋਹਾਲੀ 'ਚ ਕੋਰੋਨਾ ਕਾਰਨ 11ਵੀਂ ਮੌਤ, 18 ਨਵੇਂ ਕੇਸਾਂ ਦੀ ਪੁਸ਼ਟੀ
ਇਸ ਸਬੰਧੀ ਪੁਲਸ ਨੇ ਫੇਜ਼-8 ਥਾਣਾ ਵਿਖੇ ਅਰੁਣ ਦੇ ਪਿਤਾ ਵਿਜੈ ਕੁਮਾਰ ਰਿਟਾਇਰਡ ਸੁਪਰਡੈਂਟ ਪੰਜਾਬ ਰੋਡਵੇਜ਼ ਬਟਾਲਾ ਡਿੱਪੂ ਦੇ ਬਿਆਨਾਂ ਦੇ ਆਧਾਰ ’ਤੇ ਕਮਲ ਗਰੇਵਾਲ ਅਤੇ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਸਮੇਤ ਚਾਰ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਐੱਸ. ਐੱਚ. ਓ. ਰਜਨੀਸ਼ ਚੌਧਰੀ ਨੇ ਦੱਸਿਆ ਕਿ ਮਾਮਲੇ 'ਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਜਲਦੀ ਹੀ ਮੁਲਜ਼ਮ ਪੁਲਸ ਦੀ ਗ੍ਰਿਫਤ 'ਚ ਹੋਣਗੇ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਾਜਵਾ ਨੇ 'ਕੋਰੋਨਾ' ਨੂੰ ਦਿੱਤੀ ਮਾਤ, ਮਿਲੀ ਹਸਪਤਾਲ ਤੋਂ ਛੁੱਟੀ
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਅਰੁਣ ਭਾਰਤਵਾਜ ਦੇ ਪਿਤਾ ਵਿਜੈ ਕੁਮਾਰ ਨੇ ਦੱਸਿਆ ਕਿ ਲੰਘੀ ਰਾਤ ਸਾਢੇ 9 ਵਜੇ ਦੇ ਕਰੀਬ ਉਨ੍ਹਾਂ ਦੇ ਪੁੱਤ ਨੇ ਫੋਨ ਕੀਤਾ ਕਿ ਉਸ ਨੂੰ ਡਾਕਟਰ ਲਵ ਲੁਥਰਾ ਦਾ ਫੋਨ ਆਇਆ ਹੈ ਅਤੇ ਉਹ ਦੁਬਾਰਾ ਹਸਪਤਾਲ ਜਾ ਰਿਹਾ ਹਾਂ, ਜਿਸ ਤੋਂ ਬਾਅਦ ਵਿਜੈ ਕੁਮਾਰ ਰਾਤ ਦਾ ਖਾਣਾ ਖਾ ਕੇ ਸਿਟੀ ਪਾਰਕ ਸੈਕਟਰ-68 ਵਾਲੇ ਪਾਸੇ ਸੈਰ ਕਰਨ ਲਈ ਚਲਾ ਗਿਆ ਅਤੇ 10.45 ਵਜੇ ਉਸ ਨੇ ਦੇਖਿਆ ਕਿ ਚਾਰ-ਪੰਜ ਨੌਜਵਾਨ ਇਕ ਮੁੰਡੇ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਸਨ। ਜਦੋਂ ਉਸ ਨੇ ਧਿਆਨ ਨਾਲ ਦੇਖਿਆ ਤਾਂ ਉਸ ਦੇ ਪੁੱਤ ਦੀ ਹੀ ਕੁੱਟਮਾਰ ਹੋ ਰਹੀ ਸੀ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਪਿਤਾ ਵਿਜੈ ਕੁਮਾਰ ਮੁਤਾਬਕ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਦੀ ਉਮਰ 24 ਤੋਂ 25 ਸਾਲ ਸੀ।
ਇਹ ਵੀ ਪੜ੍ਹੋ : ਕੋਰੋਨਾ 'ਤੇ ਭਾਰੂ ਪਿਆ ਪੰਜਾਬੀਆਂ ਦਾ ਅਵੱਲਾ ਸ਼ੌਂਕ, ਪੁਆਏ ਪਟਾਕੇ