ਨਾਭਾ 'ਚ ਖ਼ੌਫ਼ਨਾਕ ਵਾਰਦਾਤ, ਤਲਵਾਰਾਂ ਨਾਲ ਵੱਢ ਮੌਤ ਦੇ ਘਾਟ ਉਤਾਰਿਆ ਨੌਜਵਾਨ

Thursday, Oct 07, 2021 - 10:44 AM (IST)

ਨਾਭਾ 'ਚ ਖ਼ੌਫ਼ਨਾਕ ਵਾਰਦਾਤ, ਤਲਵਾਰਾਂ ਨਾਲ ਵੱਢ ਮੌਤ ਦੇ ਘਾਟ ਉਤਾਰਿਆ ਨੌਜਵਾਨ

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਹਲੋਤਾਲੀ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਲੋਤਾਲੀ ਦਾ ਨੌਜਵਾਨ ਸੁਖਚੈਨ ਦਾਸ ਪੁੱਤਰ ਜਗਦੀਸ਼ ਦਾਸ (31) ਸਾਬਕਾ ਸਰਪੰਚ ਪ੍ਰਾਈਵੇਟ ਨੌਕਰੀ ਕਰਦਾ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ 94 ਨਵੇਂ ਮਾਮਲੇ ਆਏ ਸਾਹਮਣੇ, 31 ਮਰੀਜ਼ਾਂ ਦੀ ਪੁਸ਼ਟੀ

ਜਦੋਂ ਉਹ ਰਾਤ ਦੇ ਸਮੇਂ ਨੌਕਰੀ ਤੋਂ ਘਰ ਵਾਪਸ ਆਪਣੇ ਪਿੰਡ ਆ ਰਿਹਾ ਸੀ ਤਾਂ ਸੁਧੇਵਾਲ ਚੋਏ ਨਜ਼ਦੀਕ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤਲਵਾਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਹਮਲਾਵਰ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲਖੀਮਪੁਰ ਘਟਨਾ 'ਤੇ 'ਆਪ' ਦਾ ਹੱਲਾ ਬੋਲ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ (ਤਸਵੀਰਾਂ)

ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਖ਼ੌਫ਼ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਥਾਣਾ ਭਾਦਸੋਂ ਵੱਲੋਂ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਾਭਾ ਵਿਖੇ ਭੇਜ ਦਿੱਤਾ ਗਿਆ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News