ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਸਹੇਲੀ ਦੀ ਅਸ਼ਲੀਲ ਵੀਡੀਓ ਨੇ ਕਰਾ 'ਤਾ ਕਤਲ
Wednesday, Sep 18, 2024 - 06:29 PM (IST)
ਮੋਗਾ (ਕਸ਼ਿਸ਼) : ਮੋਗਾ ਵਿਚ ਗੁਰਮੁੱਖ ਸਿੰਘ ਉਰਫ ਸੁਨੀਲ ਨਾਮਕ 22 ਸਾਲਾ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਸ ਨੇ ਸਨਸਨੀਖੇਜ਼ ਖ਼ੁਲਾਸਾ ਕੀਤਾ ਹੈ। ਇਸ ਕਤਲ ਕਾਂਡ ਵਿਚ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਮ੍ਰਿਤਕ ਗੁਰਮੁੱਖ ਸਿੰਘ ਕੋਲ ਗੁਰਬਾਵਾ ਸਿੰਘ ਨਾਮ ਦੇ ਨੌਜਵਾਨ ਅਤੇ ਉਸ ਦੀ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓ ਸੀ ਅਤੇ ਉਹ ਇਸ ਵੀਡੀਓ ਨਾਲ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇਸ ਕਾਰਨ ਗੁਰਬਾਵਾ ਸਿੰਘ ਨੇ ਆਪਣੇ ਦੋ ਸਾਥੀਆਂ ਗੁਰਲਾਲ ਸਿੰਘ ਵਾਸੀ ਤਰਨਤਾਰਨ, ਉਂਕਾਰ ਸਿੰਘ ਵਾਸੀ ਤਰਨਤਾਰਨ ਨਾਲ ਮਿਲ ਕੇ ਗੁਰਮੁੱਖ ਸਿੰਘ ਨੂੰ ਪਹਿਲਾਂ ਘਰੋਂ ਬੁਲਾਇਆ ਅਤੇ ਫਿਰ ਉਸ ਨਾਲ ਬੈਠ ਕੇ ਸ਼ਰਾਬ ਪੀਤੀ ਬਾਅਦ ਵਿਚ ਚੁੰਨੀ ਨਾਲ ਪਹਿਲਾਂ ਉਸ ਦਾ ਗਲਾ ਘੁੱਟਿਆ ਅਤੇ ਫਿਰ ਉਸ ਦੀ ਪਛਾਣ ਲੁਕਾਉਣ ਲਈ ਲਾਸ਼ ਨੂੰ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਪੁਲਸ ਨੇ ਡੂੰਘਾਈ ਨਾਲ ਜਾਂਚ ਕਰਦੇ ਹੋਏ 24 ਘੰਟਿਆਂ ਦੇ ਅੰਦਰ ਹੀ ਇਨ੍ਹਾਂ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਚੋਂ ਇਕ ਦੋਸ਼ੀ ਮ੍ਰਿਤਕ ਦਾ ਮੋਟਰਸਾਈਕਲ ਵੀ ਨਾਲ ਲੈ ਗਿਆ ਸੀ। ਪੁਲਸ ਨੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਦੀ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਔਰਤਾਂ ਅਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ