ਬੱਸੀ ਪਠਾਣਾ ''ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਝੋਨੇ ਵਾਲੇ ਖੇਤਾਂ ਨੇੜਿਓਂ ਮਿਲੀ ਲਾਸ਼

Monday, Aug 10, 2020 - 09:03 AM (IST)

ਬੱਸੀ ਪਠਾਣਾ ''ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਝੋਨੇ ਵਾਲੇ ਖੇਤਾਂ ਨੇੜਿਓਂ ਮਿਲੀ ਲਾਸ਼

ਬੱਸੀ ਪਠਾਣਾ (ਰਾਜਕਮਲ) : ਥਾਣਾ ਬੱਸੀ ਪਠਾਣਾਂ ਅਧੀਨ ਪੈਂਦੇ ਪਿੰਡ ਰਾਮਪੁਰ ਕਲੇਰਾਂ ਵਿਖੇ ਬੀਤੀ ਰਾਤ ਕੁੱਝ ਵਿਅਕਤੀਆਂ ਵੱਲੋਂ ਸਿਰ ’ਚ ਡੂੰਘੀਆਂ ਸੱਟਾਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸੁਖਮਿੰਦਰ ਸਿੰਘ ਚੌਹਾਨ ਤੇ ਐੱਸ. ਐੱਚ. ਓ. ਮਨਪ੍ਰੀਤ ਸਿੰਘ ਦਿਓਲ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪਹਿਲੀ ਵਾਰ 'ਕੋਰੋਨਾ' ਦਾ ਵੱਡਾ ਧਮਾਕਾ, ਰਾਜਪਾਲ ਬਦਨੌਰ ਦੀ ਰਿਪੋਰਟ ਵੀ ਆਈ ਸਾਹਮਣੇ
ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤ ਕਰਤਾ ਮੰਗਲਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਰਾਮਪੁਰ ਕਲੇਰਾਂ ਨੇ ਦੱਸਿਆ ਹੈ ਕਿ ਬੀਤੇ ਦਿਨ ਉਹ ਮਾਸੀ ਦੇ ਲੜਕੇ ਹਰਪ੍ਰੀਤ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਲੁਹਾਰੀ ਕਲਾਂ ਦੇ ਵਿਆਹ ਦੇ ਮੇਲ ’ਚ ਗਿਆ ਹੋਇਆ ਸੀ। ਰਾਤ ਨੂੰ ਜਦੋਂ ਉਹ ਆਪਣੀ ਕਾਰ ’ਚ ਵਾਪਸ ਆਪਣੇ ਘਰ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਸ਼ਰੀਕੇ ’ਚ ਲੱਗਦੇ ਭਰਾ ਪਰਮਜੀਤ ਸਿੰਘ ਉਰਫ਼ ਰਾਜੂ ਪੁੱਤਰ ਗੁਰਦੀਪ ਸਿੰਘ ਵਾਸੀ ਰਾਮਪੁਰ ਕਲੇਰਾਂ ਦਾ ਕਤਲ ਹੋ ਗਿਆ ਹੈ, ਜਿਸ ਦੀ ਲਾਸ਼ ਪਿੰਡ ਦੇ ਪ੍ਰਗਟ ਸਿੰਘ ਦੇ ਝੋਨੇ ਵਾਲੇ ਖੇਤ ਨੇੜੇ ਲਿੰਕ ਸੜਕ ’ਤੇ ਪਈ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਹਸਪਤਾਲ ਦੇ ਚਬੂਤਰੇ ਤੋਂ ਛਾਲ ਮਾਰਨ ਵਾਲੀ ਕੋਰੋਨਾ ਪੀੜਤ 'ਕੁੜੀ' ਦੀ ਮੌਤ

ਉਸ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਮ੍ਰਿਤਕ ਦੇ ਸਿਰ ’ਚ ਡੂੰਘੀਆਂ ਸੱਟਾਂ ਲੱਗੀਆਂ ਸਨ ਤੇ ਖੂਨ ਵਗ ਰਿਹਾ ਸੀ। ਐੱਸ. ਐੱਚ. ਓ. ਦਿਓਲ ਨੇ ਦੱਸਿਆ ਕਿ ਜਦੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਸੀ ਤਾਂ ਪੁਲਸ ਨੂੰ ਕਈ ਅਹਿਮ ਸੁਰਾਗ ਹੱਥ ਲੱਗੇ, ਜਿਸ ਆਧਾਰ ’ਤੇ ਪੁਲਸ ਨੇ ਕੁਝ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਕਾਤਲ ਸਲਾਖਾਂ ਪਿੱਛੇ ਹੋਣਗੇ।
ਇਹ ਵੀ ਪੜ੍ਹੋ : ਲੁਟੇਰਿਆਂ ਵੱਲੋਂ ਰਾਤ ਦੇ ਹਨ੍ਹੇਰੇ 'ਚ ਵੱਡੀ ਲੁੱਟ, ਲਹੂ-ਲੁਹਾਨ ਕੀਤਾ ਮਨੀ ਐਕਸਚੇਂਜਰ
 


author

Babita

Content Editor

Related News