ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

Tuesday, Nov 03, 2026 - 05:28 AM (IST)

ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

ਤਰਨਤਾਰਨ (ਰਮਨ ਚਾਵਲਾ) : ਜ਼ਿਲ੍ਹੇ ਦੇ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਦਿਨ-ਦਿਹਾੜੇ ਵਾਪਰੀ ਇਸ ਖੂਨੀ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ’ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਖਡੂਰ ਸਾਹਿਬ ਵਿਖੇ ਸੁੱਖਕੀਰਤ ਸਿੰਘ (21) ਪੁੱਤਰ ਤਜਿੰਦਰ ਸਿੰਘ ਵਾਸੀ ਖਡੂਰ ਸਾਹਿਬ ਨੂੰ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਕਿਰਚ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ’ਚ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਕਤਲ ਪਿੱਛੇ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਚੱਲ ਰਹੀ ਆਪਸੀ ਖਹਿਬਾਜ਼ੀ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ ਪੁਲਸ ਵੱਲੋਂ ਅਜੇ ਤੱਕ ਕਿਸੇ ਵੀ ਕਾਰਨ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਤੇ ਗੋਲ਼ੀਬਾਰੀ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ

ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਕਤਲ ਮਾਮਲੇ ਨੂੰ ਪੁਲਸ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News