ਮੋਟਰਸਾਈਕਲ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ’ਚ ਨੌਜਵਾਨ ਦਾ ਕਤਲ, ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Saturday, Nov 09, 2024 - 06:02 AM (IST)

ਮੋਟਰਸਾਈਕਲ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ’ਚ ਨੌਜਵਾਨ ਦਾ ਕਤਲ, ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਅਜੀਤ ਰੋਡ ’ਤੇ ਮੋਟਰਸਾਈਕਲ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ’ਚ ਅੱਧੀ ਦਰਜਨ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਕਤਲ ’ਚ ਦੋ ਸਕੇ ਭਰਾਵਾਂ ਦਾ ਨਾਂ ਸਾਹਮਣੇ ਆਇਆ ਹੈ। ਪੁਲਸ ਨੇ 4 ਅਣਪਛਾਤੇ ਮੁਲਜ਼ਮਾਂ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਸ਼ਿਕਾਇਤਕਰਤਾ ਸੋਨੂੰ ਪਾਸਵਾਨ ਵਾਸੀ ਅਜੀਤ ਰੋਡ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਭਰਾ ਮਹਾਵੀਰ ਪਾਸਵਾਨ (35) ਦਾ ਮੁਲਜ਼ਮ ਲਖਿੰਦਰ ਕੁਮਾਰ ਅਤੇ ਉਸ ਦੇ ਭਰਾ ਮਨੋਜ ਕੁਮਾਰ ਵਾਸੀ ਗੁਰੂ ਤੇਗ ਬਹਾਦਰ ਨਗਰ ਨਾਲ ਅਜੀਤ ਰੋਡ ’ਤੇ ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ 4-5 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਦੇ ਭਰਾ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਸਾਰੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮੁੱਖ ਮੁਲਜ਼ਮ ਲਖਿੰਦਰ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।\

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News