ਫਿਰੋਜ਼ਪੁਰ ''ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ''ਚ ਛਾਇਆ ਮਾਤਮ
Tuesday, Oct 27, 2026 - 05:16 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਨਮੋਲ ਵਜੋਂ ਹੋਈ ਹੈ, ਜੋ ਕਿ ਮਿਸਤਰੀ ਦਾ ਕੰਮ ਕਰਦਾ ਸੀ। ਅਨਮੋਲ ਦੀ ਭੈਣ ਨੂੰ ਕੁੱਝ ਨੌਜਵਾਨ ਕਥਿਤ ਤੌਰ 'ਤੇ ਪਰੇਸ਼ਾਨ ਕਰਦੇ ਸਨ। ਇਸ ਗੱਲ ਨੂੰ ਲੈ ਕੇ ਅਨਮੋਲ ਦੀ ਉਕਤ ਨੌਜਵਾਨਾਂ ਨਾਲ ਬਹਿਸ ਹੋ ਗਈ। ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਸੇ ਪੁਰਾਣੀ ਰੰਜਿਸ਼ ਕਾਰਨ ਨੌਜਵਾਨਾਂ ਨੇ ਅਨਮੋਲ ਨੂੰ ਅਗਵਾ ਕਰਕੇ ਉਸ 'ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਅਨਮੋਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਦਾ ਮਾਹੌਲ ਹੈ ਅਤੇ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਨੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਹੈ। ਡੀ. ਐੱਸ. ਪੀ. ਕਰਨ ਸ਼ਰਮਾ ਨੇ ਦੱਸਿਆ ਕਿ ਮਾਮਲੇ 'ਚ ਦੋਸ਼ੀਆਂ ਦੀ ਪਛਾਣ ਕਰ ਲ਼ਈ ਗਈ ਹੈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
