ਰੋਜ਼ੀ-ਰੋਟੀ ਦੀ ਭਾਲ 'ਚ 3 ਮਹੀਨੇ ਪਹਿਲਾਂ ਫਰਾਂਸ ਗਏ ਬੇਗੋਵਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ

Monday, Dec 12, 2022 - 08:54 AM (IST)

ਰੋਜ਼ੀ-ਰੋਟੀ ਦੀ ਭਾਲ 'ਚ 3 ਮਹੀਨੇ ਪਹਿਲਾਂ ਫਰਾਂਸ ਗਏ ਬੇਗੋਵਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ

ਬੇਗੋਵਾਲ (ਬੱਬਲਾ)- ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਏ ਬੇਗੋਵਾਲ ਦੇ ਇਕ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ 2 ਲੜਕੇ ਅਤੇ 1 ਲੜਕੀ ਹੈ। 

ਇਹ ਵੀ ਪੜ੍ਹੋ: ਹੁਣ ਕੈਨੇਡਾ ਦੇ ਐਡਮਿੰਟਨ ਤੋਂ ਆਈ ਦੁਖ਼ਭਰੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦਾ ਗੋਲੀਆਂ ਮਾਰ ਕੇ ਕਤਲ

ਮ੍ਰਿਤਕ ਸੁਖਵਿੰਦਰ ਸਿੰਘ ਐੱਮ. ਪੀ. 3 ਮਹੀਨੇ ਪਹਿਲਾਂ ਫਰਾਂਸ ਗਿਆ ਸੀ। ਬੀਤੇ ਦਿਨ ਉਸ ਦਾ ਵੱਡਾ ਲੜਕਾ, ਜੋ ਸੁਖਵਿੰਦਰ ਦੇ ਨਾਲ ਹੀ ਫਰਾਂਸ ’ਚ ਰਹਿ ਰਿਹਾ ਹੈ, ਨੇ ਫੋਨ ਕਰ ਕੇ ਦੱਸਿਆ ਕਿ ਕੰਮ ’ਤੇ ਜਾਣ ਸਮੇਂ ਸੁਖਵਿੰਦਰ ਨੂੰ ਇਕ ਮੁੰਡੇ ਦਾ ਫੋਨ ਆਇਆ ਤੇ ਉਹ ਉਸ ਕੋਲ ਰਾਤ ਰਹਿਣ ਚਲਾ ਗਿਆ। ਰਾਤ ਸਮੇਂ ਉਸ ਲੜਕੇ ਨੇ ਦੱਸਿਆ ਕਿ ਉਸ ਦੀ ਹਾਲਤ ਖ਼ਰਾਬ ਹੋ ਗਈ ਸੀ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਉੱਧਰ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ 7 ਸਾਲ ਪਹਿਲਾਂ ਉਸ ਦੇ ਪਤੀ ਮਨਜੀਤ ਸਿੰਘ ਦੀ ਵੀ ਮੌਤ ਹੀ ਚੁੱਕੀ ਹੈ। ਪਰਿਵਾਰ ਨੇ ਦੱਸਿਆ ਕਿ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ। ਸਸਕਾਰ ਜੱਦੀ ਪਿੰਡ ਬੇਗੋਵਾਲ ਕੀਤਾ ’ਚ ਜਾਵੇਗਾ।

ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਕੈਨੇਡਾ 'ਚ ਲਾਪਤਾ ਹੋਈ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਮਿਲੀ ਲਾਸ਼


author

cherry

Content Editor

Related News