ਕੈਨੇਡਾ 'ਚ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ, ਟਰਾਲੇ ਦੇ ਉੱਡੇ ਪਰਖੱਚੇ, 1 ਸਾਲ ਪਹਿਲਾਂ ਗਿਆ ਸੀ ਵਿਦੇਸ਼

04/25/2024 6:47:35 PM

ਫਿਰੋਜ਼ਪੁਰ (ਸਨੀ ਚੋਪੜਾ) - ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਵਿਚ ਗਏ ਧਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖ਼ਦ ਸੂਚਨਾ ਮਿਲੀ ਹੈ। ਨੌਜਵਾਨ ਮੁੰਡੇ ਦੀ ਮੌਤ ਦੇ ਬਾਰੇ ਪਤਾ ਲੱਗਣ 'ਤੇ ਘਰ ਵਿਚ ਚੀਕ-ਚਿਹਾੜਾ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਸਰੀ ਵਿੱਚ ਰਹਿੰਦਾ ਸੀ। 

ਇਹ ਵੀ ਪੜ੍ਹੋ - ਪਤਨੀ ਨਾਲ ਅਜਿਹਾ ਵਤੀਰਾ ਦੇਖ ਕੰਬ ਗਏ ਲੋਕ, ਛੇ ਮਹੀਨੇ ਤੋਂ ਖੁੱਲ੍ਹੇ ਅਸਮਾਨ ਹੇਠ ਛੱਡਿਆ, ਪੈਰਾਂ 'ਚ ਪੈ ਗਏ ਕੀੜੇ

PunjabKesari

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਧਰਮਿੰਦਰ ਸਿੰਘ ਫ਼ਿਰੋਜ਼ਪੁਰ ਦੇ ਪਿੰਡ ਰਾਮਪੁਰਾ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ ਕਰੀਬ 35 ਸਾਲ ਸੀ। ਧਰਮਿੰਦਰ ਆਪਣੇ ਪਿੱਛੇ ਛੋਟੀ ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਸਾਥੀ ਡਰਾਈਵਰ ਨਾਲ ਜਾ ਰਿਹਾ ਸੀ, ਜਿਸ ਦੌਰਾਨ ਉਹਨਾਂ ਦੇ ਟਰੱਕ ਦੀ ਸਾਹਮਣੇ ਤੋਂ ਆ ਰਹੇ ਟੱਰਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਧਰਮਿੰਦਰ ਸਿੰਘ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ - ਕੈਨੇਡਾ ਤੋਂ ਆਏ ਮੁੰਡੇ ਦਾ ਸ਼ਰਮਨਾਕ ਕਾਰਾ, ਪੈਸਿਆਂ ਲਈ ਪਿਤਾ ਦਾ ਚਾੜ੍ਹ ਦਿੱਤਾ ਕੁਟਾਪਾ (ਵੇਖੋ ਤਸਵੀਰਾਂ)

PunjabKesari

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਇਕ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਇਸ ਤੋਂ ਪਹਿਲਾਂ ਉਹ ਕਰੀਬ 10 ਸਾਲ ਸਿੰਗਾਪੁਰ ਰਹਿ ਰਿਹਾ ਸੀ। ਦੂਜੇ ਪਾਸੇ ਉਸ ਦਾ ਪਰਿਵਾਰ ਫਿਰੋਜ਼ਪੁਰ ਵਿਚ ਹੀ ਰਹਿੰਦਾ ਹੈ ਅਤੇ ਧਰਮਿੰਦਰ ਹੀ ਘਰ ਵਿਚ ਕਮਾਉਣ ਵਾਲਾ ਸੀ। ਉਸ ਦੇ ਮੌਤ ਦਾ ਪਤਾ ਲੱਗਦੇ ਸਾਰ ਪਰਿਵਾਰ ਧਾਹਾਂ ਮਾਰ ਰੋ ਰਿਹਾ ਹੈ। 

ਇਹ ਵੀ ਪੜ੍ਹੋ - ਪਤੀ ਦੇ ਚਰਿੱਤਰ 'ਤੇ ਸ਼ੱਕ ਕਰਦੀ ਸੀ ਪਤਨੀ, ਦੁੱਖੀ ਹੋ ਚੁੱਕਿਆ ਖੌਫ਼ਨਾਕ ਕਦਮ, ਕੁਝ ਸਮਾਂ ਪਹਿਲਾਂ ਹੋਇਆ ਸੀ ਵਿਆਹ

PunjabKesari

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News