ਪੰਜਾਬ ਦੇ ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ
Thursday, Dec 26, 2024 - 04:24 PM (IST)
![ਪੰਜਾਬ ਦੇ ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ](https://static.jagbani.com/multimedia/2024_12image_16_23_513665967punjabgoverment.jpg)
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਜਨਵਰੀ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਆਡੀਓ ਰਿਕਾਰਡਿੰਗਾਂ ਨੇ ਮਚਾਇਆ ਤਹਿਲਕਾ, ਕਾਂਗਰਸ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e