ਪੰਜਾਬ ਦੇ ਨੌਜਵਾਨਾਂ ਲਈ ਅਹਿਮ ਖ਼ਬਰ, 25 ਨਵੰਬਰ ਦੀ ਖਿੱਚ ਲਓ ਤਿਆਰੀ
Wednesday, Nov 20, 2024 - 05:12 PM (IST)
ਫਾਜ਼ਿਲਕਾ (ਨਾਗਪਾਲ) : ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਅਹਿਮ ਖ਼ਬਰ ਹੈ ਜਿਹੜੇ ਸਕਿਓਰਿਟੀ ਗਾਰਡ ਦੀ ਨੌਕਰੀ ਕਰਨ ਦੇ ਇਛੁੱਕ ਹਨ। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ 1 ਦਸੰਬਰ 2024 ਤੋਂ ਸਕਿਓਰਿਟੀ ਗਾਰਡ ਦਾ ਕੋਰਸ ਸ਼ੁਰੂ ਕਰਵਾਇਆ ਜਾ ਰਿਹਾ ਹੈ। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੈਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਸਕਿਓਰਿਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ 25 ਨਵੰਬਰ 2024 ਨੂੰ ਸਵੇਰੇ 8 ਵਜੇ ਤੋਂ 11:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਸਕਿਓਰਿਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਅਤੇ ਇਹ ਕੋਰਸ 2 ਮਹੀਨੇ ਦਾ ਹੋਵੇਗਾ। ਕੋਰਸ ਪੂਰਾ ਹੋਣ ਤੇ ਮਾਨਤਾ ਪ੍ਰਾਪਤ ਏਜੰਸੀ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਕੰਬਿਆ ਪੰਜਾਬ ਦਾ ਇਹ ਪਿੰਡ, 150 ਤੋਂ ਵੱਧ ਚੱਲੀਆਂ ਗੋਲੀਆਂ
ਉਨ੍ਹਾਂ ਕੋਰਸ ਲਈ ਸ਼ਰਤਾਂ ਬਾਰੇ ਦੱਸਿਆ ਕਿ ਨੌਜਵਾਨ ਦੀ ਉਮਰ 18 ਤੋਂ 25 ਸਾਲ ਹੋਵੇ, ਨੌਜਵਾਨ 10ਵੀਂ ਪਾਸ ਜਾਂ 12 ਵੀਂ ਪਾਸ ਹੋਵੇ, ਕੈਂਪ ’ਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਜਿਹੜਾ ਨੌਜਵਾਨ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਲੈ ਕੇ ਆਏ। ਨੌਜਵਾਨ ਦਾ ਖਾਤ ਚਾਲੂ ਹਾਲਤ ’ਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋ, ਇਕ ਕਾਪੀ-ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ’ਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
ਇਹ ਵੀ ਪੜ੍ਹੋ : ਅਚਾਨਕ ਮੌਸਮ 'ਚ ਆਈ ਵੱਡੀ ਤਬਦੀਲੀ, ਲੋਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e