ਬੇਅਦਬੀਆਂ ਦੇ ਇਨਸਾਫ਼ ਲਈ ਟਾਵਰ 'ਤੇ ਚੜ੍ਹਿਆ ਨੌਜਵਾਨ, ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਕੀਤੀ ਮੰਗ
Friday, Apr 29, 2022 - 09:46 AM (IST)
ਮੋਗਾ (ਰਾਊਕੇ) : ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਇਨਸਾਫ਼ ਲਈ ਬਾਘਾਪੁਰਾਣਾ ਦੇ ਪਿੰਡ ਰੋਡੇ ਵਿਖੇ ਇਕ ਨੌਜਵਾਨ ਟਾਵਰ 'ਤੇ ਚੜ੍ਹ ਗਿਆ ਹੈ। ਉਕਤ ਨੌਜਵਾਨ ਦਾ ਨਾਂ ਬਲਵਿੰਦਰ ਸਿੰਘ ਹੈ, ਜੋ ਕਿ ਮੋਗਾ ਦੇ ਪਿੰਡ ਕੋਕਰੀ ਫੂਲਾ ਸਿੰਘ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ 5 ਲੱਖ ਤੋਂ ਵੱਧ ਬਕਾਏ ਵਾਲੇ ਸੈਂਕੜੇ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟੇ
ਨੌਜਵਾਨ ਦੀ ਮੰਗ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਕਿਸੇ ਜੇਲ੍ਹ 'ਚ ਤਬਦੀਲ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਵੇ। ਨੌਜਵਾਨ ਨੇ ਮੰਗ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਏ ਜਾਣ। ਨੌਜਵਾਨ ਨੇ ਕਿਹਾ ਹੈ ਕਿ ਜਦੋਂ ਤੱਕ ਬੇਅਦਬੀਆਂ ਦੇ ਮਾਮਲਿਆਂ ਬਾਰੇ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਟਾਵਰ ਤੋਂ ਹੇਠਾਂ ਨਹੀਂ ਉਤਰੇਗਾ।
ਇਹ ਵੀ ਪੜ੍ਹੋ : ਆਨਲਾਈਨ ਪੜ੍ਹਾਈ 'ਤੇ ਨਿੱਜੀ ਸਕੂਲਾਂ ਦੀ ਦੋ-ਟੁੱਕ, 'ਵੈਕਸੀਨ ਲਵਾ ਕੇ ਬੱਚੇ ਸਕੂਲ ਭੇਜੋ, ਨਹੀਂ ਤਾਂ ਲੱਗੇਗੀ ਗੈਰ-ਹਾਜ਼ਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ