ਪਟਿਆਲਾ ’ਚ ਬੱਸ ਸਟੈਂਡ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

Tuesday, Jan 05, 2021 - 09:45 PM (IST)

ਪਟਿਆਲਾ ’ਚ ਬੱਸ ਸਟੈਂਡ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਬੱਸ ਸਟੈਂਡ ਕੋਲ ਸਥਿਤ ਰੇਲਵੇ ਫਾਟਕ ਬੀਤੀ ਰਾਤ ਇਕ ਝਗੜੇ ਵਿਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਪਟਿਆਲਾ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਕੁਨਾਲ ਉਰਫ਼ ਸਾਜਨ (26) ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਇਸ ਮਾਮਲੇ ਵਿਚ ਹਿਤੇਸ਼ਵਰ ਸਿੰਘ ਉਰਫ਼ ਘੋੜਾ, ਨੀਰਜ ਉਰਫ ਨਿੰਜਾ ਸਮੇਤ ਕੁੱਲ ਛੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਕੁੜੀ ਦੇ ਪਿਆਰ ’ਚ ਅੰਨ੍ਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਿਛੋਂ ਰੋ-ਰੋ ਬੇਹਾਲ ਹੋਇਆ ਪਰਿਵਾਰ

PunjabKesari

ਇਸ ਦੀ ਪੁਸ਼ਟੀ ਕਰਦੇ ਹੋਏ ਥਾਣਾ ਅਨਾਜ ਮੰਡੀ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਲਦ ਹੀ ਕਾਤਲਾਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਇਹ ਝਗੜਾ ਪੁਰਾਣੀ ਰੰਜਿਸ਼ ਦੇ ਤਹਿਤ ਹੋਇਆ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News