ਜਲੰਧਰ ’ਚ ਵਰਨਾ ਕਾਰ ਸਵਾਰ ਨੌਜਵਾਨ ਵਲੋਂ ਪੁਲਸ ’ਤੇ ਹਮਲਾ, ਬਰਾਮਦ ਹੋਈ 30 ਕਰੋੜ ਦੀ ਹੈਰੋਇਨ
Tuesday, Jun 13, 2023 - 06:46 PM (IST)
ਨਕੋਦਰ (ਪਾਲੀ) : ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਦੇ ਹੁਕਮਾਂ ’ਤੇ ਨਸ਼ੇ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਕੋਦਰ ਦੀ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ ਜਦੋਂ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨਸ਼ਾ ਤਸਕਰ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕਰ ਲਿਆ ਗਿਆ। ਪੁਲਸ ਵੱਲੋਂ ਫੜੀ ਗਈ ਹੈਰੋਇਨ ਦੀ ਖੇਪ ਦਾ ਵਜ਼ਨ 6 ਕਿੱਲੋ ਹੈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 30 ਕਰੋੜ ਦੱਸੀ ਜਾ ਰਹੀ ਹੈ। ਡੀ. ਐੱਸ. ਪੀ. ਨਕੋਦਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਵੱਲੋਂ ਸਮੇਤ ਪੁਲਸ ਪਾਰਟੀ ਨਕੋਦਰ-ਕਪੂਰਥਲਾ ਮਾਰਗ ’ਤੇ ਸਥਿਤ ਗੇਟ ਕੰਗ ਸਾਹਿਬ ਰਾਏ ਨੇੜੇ ਕੀਤੀ ਨਾਕਾਬੰਦੀ ਦੌਰਾਨ ਕਪੂਰਥਲਾ ਸਾਈਡ ਤੋਂ ਨਕੋਦਰ ਵੱਲ ਆ ਰਹੀ ਇਕ ਵਰਨਾ ਕਾਰ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਨੌਜਵਾਨ ਨੇ ਪੁਲਸ ਪਾਰਟੀ ਨੂੰ ਦੇਖ ਕੇ ਅਚਾਨਕ ਘਬਰਾ ਕੇ ਆਪਣੀ ਕਾਰ ਨੂੰ ਤੇਜ਼ ਰਫਤਾਰ ਨਾਲ ਕਾਰ ਨਾਕੇ ’ਤੇ ਚੜ੍ਹਾ ਕੇ ਲੋਹੇ ਦੇ ਬੇਰੀਗੇਟ ਨੂੰ ਤੋੜ ਦਿੱਤਾ ਅਤੇ ਪੁਲਸ ਮੁਲਾਜ਼ਮਾ ਨੂੰ ਮਾਰ ਦੇਣ ਦੀ ਨੀਅਤ ਨਾਲ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੌਕੇ ’ਤੇ ਮੌਜੂਦ ਕਰਮਚਾਰੀਆਂ ਨੇ ਭੱਜ ਕੇ ਜਾਨ ਬਚਾਈ।
ਇਹ ਵੀ ਪੜ੍ਹੋ : ਪੰਜਾਬ ਸਣੇ ਉੱਤਰ ਭਾਰਤ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
ਇਸ ਦੌਰਾਨ ਕਾਰ ਬੇਕਾਬੂ ਹੋ ਕੇ ਅੱਗੇ ਮੱਲੀਆ ਕਲਾਂ ਚਿੱਟੀ ਬੇਈ ਦੇ ਪੋਲ ਨਾਲ ਜਾ ਟੱਕਰਾਈ। ਕਾਰ ਸਵਾਰ ਵਿਅਕਤੀ ਨੇ ਇਕ ਬੈਗ ਸਮੇਤ ਪੁਲ਼ ਤੋਂ ਥੱਲੇ ਜ਼ਮੀਨ ’ਤੇ ਛਾਲ ਮਾਰ ਦਿੱਤੀ। ਜਿਸ ਨਾਲ ਉਸ ਦੇ ਕਾਫੀ ਸੱਟਾਂ ਲੱਗੀਆ ਪਰ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਬੇਈ ਦੇ ਥੱਲੇ ਜਾ ਕੇ ਨੌਜਵਾਨ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਗੁਜਰਾਲ ਸਿੰਘ ਉਰਫ ਜੋਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਟਾ ਥਾਣਾ ਸੁਭਾਨਪੁਰ ਜ਼ਿਲਾ ਕਪੂਰਥਲਾ ਵਜੋਂ ਹੋਈ। ਪੁਲਸ ਨੇ ਜਦੋਂ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫਾਫੇ ’ਚੋਂ 6 ਕਿੱਲੋ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਪ੍ਰਵਾਸੀ ਮਜ਼ਦੂਰਾਂ ਨੂੰ 14 ਤੱਕ ਪਿੰਡ ਛੱਡਣ ਦਾ ਅਲਟੀਮੇਟਮ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
ਮੁਲਜ਼ਮ ਗੁਜਰਾਲ ਸਿੰਘ ਉਰਫ ਜੋਗਾ ਦੀ ਤਲਾਸ਼ੀ ਲੈਣ ’ਤੇ ਇਕ ਮੋਬਾਇਲ ਤੇ 3 ਹਜ਼ਰ ਰੁਪਏ ਨਗਦੀ ਮਿਲੀ। ਥਾਣਾ ਮੁਖੀ ਗੁਰਿੰਦਰਜੀਤ ਨੇ ਦੱਸਿਆ ਕਿ ਗੁਜਰਾਲ ਸਿੰਘ ਉਰਫ ਜੋਗਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ ਥਾਣਾ ਸਦਰ ਨਕੋਦਰ ਵਿਖੇ 21ਸੀ-61-85 ਐੱਨ. ਡੀ. ਪੀ. ਐੱਸ. ਐਕਟ 307, 279, 427,186, 353 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਟ੍ਰਾਂਸਪੋਰਟ ਵਿਭਾਗ ਦਾ ਸਖ਼ਤ ਕਦਮ, ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani